ਮਧੂਕ ਕੰਪਲੈਕਸ ’ਚ ਏਸੀ ਦੀ ਕਾਪਰ ਪਾਈਪ ਚੋਰੀ ਦੀ ਕੋਸ਼ਿਸ਼, ਜਾਂਚ ਦੌਰਾਨ ਮੁਲਜ਼ਮ ਗ੍ਰਿਫਤਾਰ
ਮਧੂਕ ਕੰਪਲੈਕਸ ’ਚ ਏਸੀ ਦੀ ਤਾਂਬੇ ਦੀ ਪਾਈਪ ਚੋਰੀ ਦੀ ਕੋਸ਼ਿਸ਼ ਨਾਕਾਮ, ਜਾਂਚ ਦੇ ਦੌਰਾਨ ਮੁਲਜ਼ਮ ਗ੍ਰਿਫਤਾਰ
Publish Date: Thu, 26 Mar 2026 08:14 PM (IST)
Updated Date: Fri, 27 Mar 2026 04:11 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਆਰਤੀ ਚੌਕ ਲਾਗੇ ਪੈਂਦੇ ਮਧੂਕ ਕੰਪਲੈਕਸ ’ਚ ਏਸੀ ਦੀਆਂ ਮਹਿੰਗੀਆਂ ਤਾਂਬੇ ਦੀਆਂ ਪਾਈਪਾਂ ਚੋਰੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਇੱਕ ਸ਼ੱਕੀ ਨੌਜਵਾਨ ਨੂੰ ਕੰਪਲੈਕਸ ਵਿੱਚ ਲੱਗੀਆਂ ਏਸੀ ਦੀਆਂ ਤਾਂਬੇ ਦੀਆਂ ਪਾਈਪਾਂ ਕੱਟਦੇ ਹੋਏ ਵੇਖਿਆ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਹਰਕਤ ਵਿੱਚ ਆ ਕੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਨੌਜਵਾਨ ਬੜੀ ਹੀ ਚਾਲਾਕੀ ਨਾਲ ਉੱਥੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਗੁਰਸੇਵਕ ਨੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਪਛਾਣ ਰਿਤਿਕ ਕੁਮਾਰ ਵਜੋਂ ਹੋਈ। ਜਿਸ ਤੋਂ ਬਾਅਦ ਗੁਰਸੇਵਕ ਸਿੰਘ ਵੱਲੋਂ ਲੋਕਾਂ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਥਾਣਾ-8 ਦੀ ਪੁਲਿਸ ਨੇ ਰਿਤਿਕ ਕੁਮਾਰ ਵਾਸੀ ਦਿਆਲਾ ਨਗਰ ਖ਼ਿਲਾਫ਼ ਚੋਰੀ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਅਨੁਸਾਰ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।