ATM ਕੈਬਿਨ ਦਾ ਦਰਵਾਜ਼ਾ ਤੋੜ ਕੇ ਨਗਦੀ ਚੋਰੀ ਕਰਨ ਦੀ ਕੋਸ਼ਿਸ਼, CCTV ਕੈਮਰੇ ਨੇ ਖੋਲ੍ਹਿਆ ਸਾਰਾ ਭੇਤ
ਥਾਣਾ ਸਰਾਭਾ ਨਗਰ ਦੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਏ.ਟੀ.ਐੱਮ. ਕੈਬਿਨ ’ ਕੰਮ ਕਰਨ ਵਾਲੇ ਜਗਰਾਉਂ ਦੇ ਵਾਸੀ ਸੰਤੋਸ਼ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜੇ ਉਸ ਨੇ ਏ.ਟੀ.ਐੱਮ. ਕੈਬਿਨ ਨੂੰ ਬੰਦ ਕਰਕੇ ਤਾਲਾ ਲਗਾ ਦਿੱਤਾ।
Publish Date: Tue, 25 Aug 2026 01:21 PM (IST)
Updated Date: Tue, 25 Aug 2026 01:23 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸ਼ਾਤਰ ਚੋਰ ਗਿਰੋਹ ਨੇ ਵੇਰਕਾ ਮਿਲਕ ਪਲਾਂਟ ਦੇ ਕੋਲ ਪੈਂਦੇ ਬੈਂਕ ਆਫ ਬੜੌਦਾ ਦੇ ਏ.ਟੀ.ਐੱਮ. ਕੈਬਿਨ ਨੂੰ ਨਿਸ਼ਾਨਾ ਬਣਾਉਂਦਿਆਂ ਪਹਿਲਾਂ ਦਰਵਾਜ਼ਾ ਤੋੜਿਆ ਅਤੇ ਫਿਰ ਏ.ਟੀ.ਐੱਮ. ਮਸ਼ੀਨ ’ਚੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨ ’ਤੇ ਪੁਲਿਸ ਨੇ ਦੋਵਾਂ ਮੁਲਜਮਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।
ਥਾਣਾ ਸਰਾਭਾ ਨਗਰ ਦੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਏ.ਟੀ.ਐੱਮ. ਕੈਬਿਨ ’ ਕੰਮ ਕਰਨ ਵਾਲੇ ਜਗਰਾਉਂ ਦੇ ਵਾਸੀ ਸੰਤੋਸ਼ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜੇ ਉਸ ਨੇ ਏ.ਟੀ.ਐੱਮ. ਕੈਬਿਨ ਨੂੰ ਬੰਦ ਕਰਕੇ ਤਾਲਾ ਲਗਾ ਦਿੱਤਾ।
ਇਸ ਤੋਂ ਬਾਅਦ ਰਾਤ ਕਰੀਬ 3.30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਏ.ਟੀ.ਐੱਮ. ਕੈਬਿਨ ਦਾ ਸ਼ਟਰ ਤੋੜ ਕੇ ਅੰਦਰ ਦਾਖ਼ਲ ਹੋਣ ਅਤੇ ਏ.ਟੀ.ਐੱਮ. ਮਸ਼ੀਨ ਨੂੰ ਤੋੜ ਕੇ ਉਸ ’ਚੋਂ ਨਕਦੀ ਕੱਢਣ ਦੀ ਕੋਸ਼ਿਸ਼ ਕੀਤੀ।
ਘਟਨਾ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੁਟੇਜਾਂ ਨੂੰ ਖੰਗਾਲਣ ਦੇ ਨਾਲ-ਨਾਲ ਹੋਰ ਤਕਨੀਕੀ ਤਰੀਕਿਆਂ ਦੀ ਮਦਦ ਲਈ ਗਈ, ਜਿਸ ਤੋਂ ਬਾਅਦ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਲਈ ਗਈ। ਜਾਂਚ ਦੇ ਆਧਾਰ ’ਤੇ ਪੁਲਿਸ ਨੇ ਮਨਜੀਤ ਸਿੰਘ ਵਾਸੀ ਪਿੰਡ ਨੂਰਪੁਰ ਬੇਟ, ਲੁਧਿਆਣਾ ਅਤੇ ਰਾਜਪਾਲ ਸਿੰਘ ਵਾਸੀ ਰਜਾਪੁਰ, ਲੁਧਿਆਣਾ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।
ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਦੋਵਾਂ ਖ਼ਿਲਾਫ਼ ਧਾਰਾ 305, 62 ਅਤੇ 3(5) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰਦਾਤ ’ਚ ਹੋਰ ਕੌਣ ਸ਼ਾਮਿਲ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।