'ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋਈ ਬੇਨਕਾਬ'; ਧਾਲੀਵਾਲ ਤੇ ਝੱਜ ਨੇ ਝੂਠੀਆਂ ਵੀਡੀਓਜ਼ ਰਾਹੀਂ CM ਦਾ ਅਕਸ ਖ਼ਰਾਬ ਕਰਨ ਵਾਲਿਆਂ ਨੂੰ ਲਿਆ ਲੰਮੇ ਹੱਥੀਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ’ਤੇ ਗਲਤ ਤੇ ਭ੍ਰਮਕ ਵੀਡੀਓ ਫੈਲਾ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਛਵੀ ਨੂੰ ਜਾਣ ਬੁੱਝ ਕੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਨਵੀਂ ਦਾਣਾ ਮੰਡੀ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨੇ ਸਾਂਝੇ ਤੌਰ ਪ੍ਰਗਟਾਵਾ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਝੂਠੀਆਂ ਅਤੇ ਤੋੜ-ਮਰੋੜ ਕੇ ਪੇਸ਼ ਕੀਤੀਆਂ ਵੀਡੀਓ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਗਲਤ ਪ੍ਰਚਾਰ ‘ਤੇ ਵਿਸ਼ਵਾਸ ਕਰਨ ਤੋਂ ਪਹਿਲਾਂ ਉਸ ਦੀ ਸੱਚ
Publish Date: Sun, 21 Jun 2026 01:00 PM (IST)
Updated Date: Sun, 21 Jun 2026 01:02 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਸ਼ਲ ਮੀਡੀਆ ’ਤੇ ਗਲਤ ਤੇ ਭ੍ਰਮਕ ਵੀਡੀਓ ਫੈਲਾ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਛਵੀ ਨੂੰ ਜਾਣ ਬੁੱਝ ਕੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਅਤੇ ਨਵੀਂ ਦਾਣਾ ਮੰਡੀ ਸਾਹਨੇਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨੇ ਸਾਂਝੇ ਤੌਰ ਪ੍ਰਗਟਾਵਾ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਝੂਠੀਆਂ ਅਤੇ ਤੋੜ-ਮਰੋੜ ਕੇ ਪੇਸ਼ ਕੀਤੀਆਂ ਵੀਡੀਓ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਗਲਤ ਪ੍ਰਚਾਰ ‘ਤੇ ਵਿਸ਼ਵਾਸ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਆਗੂ ਪੁਰਾਣੀਆਂ ਜਾਂ ਹੋਰ ਰਾਜਾਂ ਦੀਆਂ ਘਟਨਾਵਾਂ ਨਾਲ ਸੰਬੰਧਿਤ ਵੀਡੀਓ ਨੂੰ ਪੰਜਾਬ ਨਾਲ ਜੋੜ ਕੇ ਲੋਕਾਂ ਵਿੱਚ ਡਰ ਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਸਿਰਫ਼ ਸਸਤੀ ਸਿਆਸਤ ਹੈ, ਜਿਸ ਦਾ ਮਕਸਦ ਪੰਜਾਬ ਸਰਕਾਰ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਨੁਕਸਾਨ ਪਹੁੰਚਾਉਣਾ ਹੈ।ਧਾਲੀਵਾਲ ਅਤੇ ਝੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਇਤਿਹਾਸਕ ਕਦਮ ਚੁੱਕੇ ਹਨ। ਲੋਕਾਂ ਨੂੰ ਘਰ-ਘਰ ਸੁਵਿਧਾਵਾਂ ਮਿਲ ਰਹੀਆਂ ਹਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਇਸ ਕਾਰਨ ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਝੂਠੇ ਦੋਸ਼ਾਂ ਅਤੇ ਕੂੜ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ। ਪੰਜਾਬ ਦੇ ਸੂਝਵਾਨ ਲੋਕ ਹੁਣ ਅਜਿਹੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਹ ਵਿਕਾਸ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ। ਆਖਿਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਲਈ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਭਰੋਸੇਯੋਗ ਜਾਣਕਾਰੀ ‘ਤੇ ਹੀ ਵਿਸ਼ਵਾਸ ਕਰਨ।