- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤਾ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੇ ਉਸ ਨੂੰ ਕਮਰੇ ਵਿੱਚ ਲਿਜਾ ਕੇ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਅਤੇ ਗਰਭ ਵਿੱਚ ਪਲ ਰਹੇ ਬੱਚੇ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਪੇਟ ਵਿੱਚ ਲੱਤਾਂ ਤੇ ਗੋਡੇ ਮਾਰੇ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕਥਿਤ ਤੌਰ ’ਤੇ ਕੀਤੀ ਗਈ ਹਿੰਸਾ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੰਜ ਮਹੀਨਿਆਂ ਦੀ ਗਰਭਵਤੀ ਔਰਤ ਨੇ ਆਪਣੇ ਪਤੀ ’ਤੇ ਦਾਜ ਵਿੱਚ 30 ਲੱਖ ਰੁਪਏ ਹੋਰ ਲਿਆਉਣ ਲਈ ਦਬਾਅ ਪਾਉਣ, ਕੁੱਟਮਾਰ ਕਰਨ ਅਤੇ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਹਨ। ਪੀੜਤਾ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੇ ਉਸ ਨੂੰ ਕਮਰੇ ਵਿੱਚ ਲਿਜਾ ਕੇ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਅਤੇ ਗਰਭ ਵਿੱਚ ਪਲ ਰਹੇ ਬੱਚੇ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਪੇਟ ਵਿੱਚ ਲੱਤਾਂ ਤੇ ਗੋਡੇ ਮਾਰੇ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਆਰਜੂ ਗੁਪਤਾ ਨੇ ਦੱਸਿਆ ਕਿ ਉਸਦਾ ਵਿਆਹ 5 ਫਰਵਰੀ 2026 ਨੂੰ ਲਕਸ਼ੇ ਜੈਨ ਨਾਲ ਹੋਇਆ ਸੀ। ਦੋਵੇਂ ਦੀਪ ਨਗਰ, ਸਿਵਲ ਲਾਈਨ ਇਲਾਕੇ ਵਿੱਚ ਲਕਸ਼ਮੀ ਨਰਾਇਣ ਮੰਦਰ ਨੇੜੇ ਰਹਿੰਦੇ ਹਨ। ਆਰਜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਘੱਟ ਦਾਜ ਲਿਆਉਣ ਦੇ ਤਾਅਨੇ ਮਾਰਨ ਲੱਗ ਪਿਆ ਅਤੇ ਉਸ ਕੋਲੋਂ 30 ਲੱਖ ਰੁਪਏ ਹੋਰ ਲਿਆਉਣ ਦੀ ਮੰਗ ਕਰਨ ਲੱਗਾ। ਇਸ ਮੰਗ ਨੂੰ ਲੈ ਕੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ।
ਪੀੜਤਾ ਮੁਤਾਬਕ ਉਹ ਪੰਜ ਮਹੀਨਿਆਂ ਦੀ ਗਰਭਵਤੀ ਹੈ ਅਤੇ ਇਸ ਦੇ ਬਾਵਜੂਦ ਉਸ ਦਾ ਪਤੀ ਉਸ ਉੱਤੇ ਗਰਭਪਾਤ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਦੋਸ਼ ਹੈ ਕਿ ਪਤੀ ਉਸ ਨੂੰ ਕਮਰੇ ਵਿੱਚ ਲੈ ਗਿਆ, ਜਿੱਥੇ ਉਸ ਨੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਗਰਭ ਵਿੱਚ ਪਲ ਰਹੇ ਬੱਚੇ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਉਸ ਦੇ ਪੇਟ ਵਿੱਚ ਲੱਤਾਂ ਅਤੇ ਗੋਡੇ ਮਾਰੇ।
ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਲਕਸ਼ੇ ਜੈਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।