ਵਿਸ਼ਵ ਮਲੇਰੀਆ ਦਿਵਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਵਿਸ਼ਵ ਮਲੇਰੀਆ ਦਿਵਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Publish Date: Sat, 25 Apr 2026 07:02 PM (IST)
Updated Date: Sun, 26 Apr 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸ੍ਰੀ ਮਾਛੀਵਾੜਾ ਸਾਹਿਬ : ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਮਾਛੀਵਾੜਾ ਸਾਹਿਬ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ’ਚ ਵਿਸ਼ਵ ਮਲੇਰੀਆ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਇਆ ਜਾ ਰਿਹਾ ਨੈਸ਼ਨਲ ਵੈਕਟਰ ਬੋਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਇਸ ਬਿਮਾਰੀ ਨੂੰ ਕਾਬੂ ਕਰਨ ਵਿਚ ਕਾਰਗਰ ਸਿੱਧ ਹੋਇਆ ਹੈ। ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਸਿਰਦਰਦ, ਕਾਂਬਾ ਲੱਗਣਾ, ਥਕਾਵਟ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਇਸ ਮੌਕੇ ਬਲਾਕ ਐਜੂਕੇਟਰ ਪਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ, ਜਗਦੇਵ ਸਿੰਘ, ਸ਼ਮਸ਼ੇਰ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਅਤੇ ਪਤਵੰਤੇ ਹਾਜ਼ਰ ਸਨ।