ਕੌਸ਼ਲ ਮੱਲ੍ਹਾ, ਹਠੂਰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਕਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਅਧਿਆਪਕਾ ਅਤੇ ਵਿਦਿਆਰਥੀਆ ਨੇ ਵੱਧ ਚੜ੍ਹ ਕੇ ਹਿਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆ ਭੁਪਿੰਦਰ ਸਿੰਘ ਹਠੂਰ ਨੇ ਡੇਂਗੂ, ਚਿਕਨਗੁਨੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਤੇ ਪਏ ਵਾਧੂ ਸਮਾਨ ਅਤੇ ਆਪਣੇ ਚੌਗਿਰਦੇ ਦੀ ਸਫਾਈ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਿ੍ਰੰਸੀਪਲ ਜਸਵਿੰਦਰ ਸਿੰਘ ਅਤੇ ਸਕੂਲ ਦੇ ਸਟਾਫ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮਿੰਟ ਸਿੰਘ, ਪ੍ਰਕਾਸ਼ ਸਿੰਘ ਬੀਹਲਾ, ਜੋਗਿੰਦਰ ਸਿੰਘ ਨਵਾਂ ਡੱਲਾ, ਰੁਪੇਸ ਕੁਮਾਰ, ਰਜਵਿੰਦਰ ਕੌਰ, ਅਮਨਦੀਪ ਕੌਰ, ਨਵਦੀਪ ਕੌਰ, ਹਰਮਨਦੀਪ ਸਿੰਘ, ਮਨਪ੍ਰਰੀਤ ਕੌਰ, ਨਰੇਸ ਕੁਮਾਰ, ਮਹਿੰਦਰ ਕੌਰ, ਸੁਖਪਾਲ ਸਿੰਘ ਹਾਜ਼ਰ ਸਨ।