- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਦੋ ਰੋਜ਼ਾ ਬਲਾਕ ਪੱਧਰੀ ਖੇਡਾ ’ਚ ਜੇਤੂ ਖਿਡਾਰੀਆਂ ਨੂੰ ਬਾਬਾ ਆਲੋਵਾਲ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

9)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ-ਆਲੋਵਾਲ ’ਚ ਦੋ ਦਿਨਾਂ ਬਲਾਕ ਪੱਧਰੀ ਸਕੂਲ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ 46ਵੀਆਂ ਸਕੂਲ ਪੰਜਾਬੀ ਖੇਡਾਂ ਤਹਿਤ ਹੋਏ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਸਟਾਈਲ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ। ਕੁੱਲ 57 ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਖੇਡ ਯੋਗਤਾ ਦਾ ਪ੍ਰਦਰਸ਼ਨ ਕੀਤਾ। ਰੱਸਾਕਸ਼ੀ ਦੇ ਮੁਕਾਬਲੇ ’ਚ ਮੇਜ਼ਬਾਨ ਰਮਦਾਸਪੁਰਾ ਸਕੂਲ ਦੀ ਟੀਮ ਜੇਤੂ ਰਹੀ। ਕਬੱਡੀ ਨੈਸ਼ਨਲ ਦੇ ਮੁਕਾਬਲੇ ’ਚ ਤੇਹਿੰਗ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਰਮਦਾਸਪੁਰਾ ਸਕੂਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਪੰਜਾਬ ਸਟਾਈਲ ਕਬੱਡੀ ਦੇ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ। ਖੇਡਾਂ ਜਿੱਥੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਉੱਥੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ’ਚ ਵੀ ਸਹਾਇਕ ਹੁੰਦੀਆਂ ਹਨ। ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਤੇ ਪ੍ਰਬੰਧਕਾਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਤੇ ਪਤਵੰਤੇ ਸੱਜਣਾਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਰਾਮੇਸ਼ਵਰ ਚੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਰਬਜੀਤ ਸਿੰਘ ਬਲਾਕ ਰਿਸੋਰਸ ਵਿਅਕਤੀ, ਫੇਸੀ ਮੁੱਖਅਧਿਆਪਕ ਗੰਨਾ ਪਿੰਡ, ਬਲਵਿੰਦਰ ਸਿੰਘ ਸੀਐੱਚਟੀ ਤੇ ਮੁੱਖਅਧਿਆਪਕ ਭਾਰਸਿੰਘਪੁਰ, ਹਰਕਮਲ ਸਿੰਘ, ਜਗਜੀਤ ਸਿੰਘ ਰੰਧਾਵਾ ਮੁੱਖਅਧਿਆਪਕ ਝੰਡੀ ਪੀਰ ਕੜਿਆਣਾ, ਗਗਨਦੀਪ ਸਿੰਘ ਅਧਿਆਪਕ, ਸੰਜੀਵ ਕੁਮਾਰ, ਪੂਜਾ, ਸੰਤੋਸ਼ ਕੁਮਾਰੀ, ਕੁਲਬੀਰ ਸਿੰਘ ਕਨੇਡਾ, ਬਲਦੇਵ ਸਿੰਘ, ਗੁਰਮੇਲ ਸਿੰਘ, ਹਰਜੀਤ ਸਿੰਘ, ਕੁਲਦੀਪ ਸਰਪੰਚ ਸਮੇਤ ਇਲਾਕੇ ਦੀਆਂ ਹੋਰ ਵਿਸ਼ੇਸ਼ ਤੌਰ ’ਤੇ ਸ਼ਖ਼ਸੀਅਤਾਂ ਹਾਜ਼ਰ ਸਨ।