ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ

ਪਿੰਡ ਰਾਊਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਲੱਗਣ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮੇਲਾ ਅੱਜ 30 ਸਤੰਬਰ ਤੋਂ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੈ। ਬਾਬਾ ਗੁਰਬਚਨ ਸਿੰਘ ਜੀ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਦੇ ਸਰਪ੍ਰਸਤ ਮੇਲਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਕਿਹਾ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀਆਂ ਹਨ। ਬਾਬਾ ਗੁਰਬਚਨ ਸਿੰਘ ਜੀ ਖ਼ਾਲਸਾ ਵੱਲੋਂ ਵਿਸ਼ੇਸ਼ ਤੌਰ 'ਤੇ ਦੇਖ-ਰੇਖ ਕੀਤੀ ਜਾ ਰਹੀ ਹੈ। ਇਸ ਮੌਕੇ ਢਾਡੀ ਜਥੇ ਜੀਰੇ ਵਾਲੀਆਂ ਬੀਬੀਆਂ ਅਤੇ ਜਰਨੈਲ ਸਿੰਘ ਨਿਧੜਕ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤਕ ਸੰਗਤਾਂ ਨੂੰ ਨਿਹਾਲ ਕਰਨਗੇ।