ਭੁਪਿੰਦਰ ਸਿੰਘ ਬਸਰਾ, ਲੁਧਿਆਣਾ

ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸਬੰਧੀ ਇੱਕ ਮੀਟਿੰਗ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਪ੍ਰਧਾਨ ਗੁਰਮੀਤ ਸਿੰਘ, ਸੁਸਾਇਟੀ ਪ੍ਰਧਾਨ ਸਤਨਾਮ ਸਿੰਘ ਬੱਬੂ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬੱਬੂ ਖ਼ਾਲਸਾ ਨੇ ਦੱਸਿਆ ਕਿ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ 21 ਫਰਵਰੀ ਦਿਨ ਐਤਵਾਰ ਨੂੰ ਸ਼ਹਿਰ ਦੇ ਕੇਂਦਰੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਅਲੋਕਿਕ ਕਥਾ ਅਤੇ ਕੀਰਤਨ ਦਰਬਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਸਤਿੰਦਰਬੀਰ ਸਿੰਘ, ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਮਾਤਾ ਵਿਪਨਪ੍ਰਰੀਤ ਕੌਰ, ਰਾਜਵੰਤ ਸਿੰਘ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਬੱਬੂ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਮੀਟਿੰਗ ਵਿਚ ਮਨਿੰਦਰ ਸਿੰਘ ਆਹੂਜਾ, ਤੇਜਿੰਦਰਪਾਲ ਸਿੰਘ, ਭੁਪਿੰਦਰ ਸਿੰਘ ਧਵਨ, ਅਮਨਪ੍ਰਰੀਤ ਸਿੰਘ ਅਮਨ, ਹਰਪ੍ਰਰੀਤ ਸਿੰਘ ਟਿੰਕੂ, ਜਸ਼ਨਦੀਪ ਸਿੰਘ, ਜਰਨੈਲ ਸਿੰਘ, ਪਰਮਦੀਪ ਸਿੰਘ, ਸੁਰਿੰਦਰਪਾਲ ਸਿੰਘ, ਜਸਵੀਰ ਸ਼ਾਹ ਸਿੰਘ, ਮਨਪ੍ਰਰੀਤ ਸਿੰਘ ਸਾਹਨੇਵਾਲ ਆਦਿ ਹਾਜ਼ਰ ਸਨ।