ਸ਼ਕਤੀ ਪਬਲਿਕ ਸਕੂਲ ’ਚ ਬਾਬਾ ਸਾਹਿਬ ਦੀ ਜੈਅੰਤੀ ਮਨਾਈ
ਸ਼ਕਤੀ ਪਬਲਿਕ ਸਕੂਲ ਸਾਹਨੇਵਾਲ ਵਿਖੇ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ
Publish Date: Wed, 15 Apr 2026 07:56 PM (IST)
Updated Date: Thu, 16 Apr 2026 04:09 AM (IST)

ਫੋਟੋ ਨੰਬਰ-10 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਾਨਵਤਾ ਦੇ ਰਹਿਬਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਬੜੀ ਹੀ ਧੂਮਧਾਮ ਅਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਤੇ ਫੁੱਲ ਦੀ ਮਾਲਾ ਅਰਪਨ ਕਰਕੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ਾਂ ਤੋਂ ਇਲਾਵਾ ਉਨ੍ਹਾਂ ਵੱਲੋਂ ਦੇਸ਼ ਲਈ ਦਿੱਤੇ ਵੱਡਮੁੱਲੇ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਗਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਕੇਵਲ ਇੱਕ ਸੰਵਿਧਾਨ ਨਿਰਮਾਤਾ ਹੀ ਨਹੀਂ ਸਨ, ਸਗੋਂ ਸਮਾਜਿਕ ਬਰਾਬਰੀ ਦੇ ਪ੍ਰਤੀਕ ਵੀ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ‘ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ’ ਦੇ ਨਾਅਰੇ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਆਖਿਆ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ। --