ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਮਨਾਇਆ ਮੱਸਿਆ ਦਾ ਦਿਹਾੜਾ
ਬਾਬਾ ਸੁਖਵਿੰਦਰ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਉੱਪਰ ਚੱਲਣ ਲਈ ਕੀਤਾ ਪ੍ਰੇਰਿਤ
Publish Date: Sun, 22 Mar 2026 06:48 PM (IST)
Updated Date: Mon, 23 Mar 2026 04:11 AM (IST)
ਰਾਣਾ ਮਲ ਤੇਜੀ, ਪੰਜਾਬੀ ਜਾਗਰਣ,
ਲੁਧਿਆਣਾ : ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਵਿੱਤਰ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜਰੀ ਭਰੀ। ਗੁਰਦੁਆਰਾ ਸਾਹਿਬ ’ਚ ਤਿੰਨ ਸ੍ਰੀ ਸਹਿਜ ਸੰਪਟ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਓੰਕਾਰ ਸਿੰਘ, ਭਾਈ ਰਿੰਕੂ ਸਿੰਘ ਵੱਲੋਂ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਸੰਗਤਾਂ ਨਾਲ ਗੁਰਬਾਣੀ ਦੀਆ ਕਥਾ ਵਿਚਾਰਾਂ ਕਰਦਿਆਂ ਮੱਸਿਆ ਦੇ ਪਵਿੱਤਰ ਦਿਹਾੜੇ ਦੇ ਸਮਾਗਮ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸਮਾਗਮ ਅੰਦਰ ਜੁੜੀਆਂ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉੱਪਰ ਚੱਲਣ ਲਈ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪਹੁੰਚੇ ਵੱਖ-ਵੱਖ ਦਾਨੀ ਪੁਰਸ਼ਾਂ ਅਤੇ ਸ਼ਖਸੀਅਤਾਂ ਨੂੰ ਪ੍ਰਬੰਧਕਾ ਵਲੋਂ ਸਿਰੋਪੇ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਸੁਖਬੀਰ ਸਿੰਘ ਯੂਕੇ, ਦਲਵੀਰ ਕੌਰ ਯੂਕੇ,ਗੁਰਰਾਜ ਸਿੰਘ, ਜਸ਼ਪ੍ਰੀਤ ਕੌਰ ਕੈਨੇਡਾ, ਸਵਰਨ ਸਿੰਘ ਕਰਤਾਰ ਕੰਬਾਇਨ ਵਾਲੇ, ਅੰਮ੍ਰਿਤ ਧਿਆਨ ਅਪਰਾ,ਹਰਪ੍ਰੀਤ ਸਿੰਘ ਜਲੰਧਰ,ਗੁਰਮੇਲ ਸਿੰਘ, ਮਨਜੀਤ ਸਿੰਘ,ਬਲਦੇਵ ਸਿੰਘ, ਕੁਲਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਆਦਿ ਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾ ਹਾਜ਼ਰ ਸਨ।