ਸੰਗਤ ਦੀ ਚੜ੍ਹਦੀ ਕਲਾ ਤੇ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ
ਸੰਗਤਾਂ ਦੀ ਚੜ੍ਹਦੀ ਕਲਾ ਤੇ ਸੁੱਖ ਸ਼ਾਂਤੀ ਲਈ ਬਾਬਾ ਸੁਖਵਿੰਦਰ ਸਿੰਘ ਨੇ ਕੀਤੀ ਅਰਦਾਸ
Publish Date: Sun, 17 May 2026 07:23 PM (IST)
Updated Date: Mon, 18 May 2026 04:13 AM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਗੁਰੂ ਘਰ ਨਾਲ ਜੁੜੀਆਂ ਸੰਗਤਾਂ ਦੀ ਚੜ੍ਹਦੀ ਕਲ੍ਹਾ ਤੇ ਸੁੱਖ ਸ਼ਾਂਤੀ ਲਈ ਸ੍ਰੀ ਸਹਿਜ ਸੰਪਟ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ 19 ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਕਰਮ ਸਿੰਘ ਅਤੇ ਕਰਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਗੁਰਬਾਣੀ ਦੇ ਨਿਰੋਲ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ,ਉਥੇ ਹੀ ਮੁੱਲਾਂਪੁਰ ਦੇ ਬੀਬੀਆ ਦੇ ਢਾਡੀ ਜੱਥੇ ਨੇ ਧਾਰਮਿਕ ਵਾਰਾਂ ਸੁਣਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਬਾਬਾ ਸੁਖਵਿੰਦਰ ਸਿੰਘ ਅਤੇ ਸੰਤ ਬਾਬਾ ਜਰਨੈਲ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਵਨੀਤ ਕੌਰ,ਮੰਨਤ ਕੌਰ ਰੋਪੜ, ਸ਼ਰਨਜੀਤ ਸਿੰਘ ਗੁਰਦਾਸਪੁਰ, ਸੰਦੀਪ ਕੌਰ, ਕੰਵਲਜੀਤ ਸਿੰਘ ਯੂਐਸਏ, ਸੰਤੋਸ਼ ਕੌਰ, ਹਰਪ੍ਰੀਤ ਸਿੰਘ, ਸੁਖਦੀਪ ਸਿੰਘ ਰਾਜਸਥਾਨ,ਬੈਅੰਤ ਸਿੰਘ, ਗੁਰਸ਼ਰਨ ਅਸਟ੍ਰੇਲੀਆ, ਸਿਮਰਨ, ਕੰਵਲਜੀਤ ਕੌਰ ਕੁਰਕਸ਼ੇਤਰ ਆਦਿ ਹਾਜ਼ਰ ਸਨ।