- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਹਲੋਂ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ੍ਰਿਸ਼ਟੀ ਦੇ ਸਿਰਜਣਹਾਰ ਤੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਪਾਵਨ ਪੁਰਬ ਕਸਬਾ ਡੇਹਲੋਂ ਵਿਖੇ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਕਸਬਾ ਡੇਹਲੋਂ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਮਸ਼ੀਨਰੀ, ਤਕਨੀਕੀ ਅਤੇ ਹੋਰ ਕਾਰੀਗਰੀ ਦੇ ਕੰਮਾਂ ਨਾਲ ਜੁੜੇ ਕਾਰੀਗਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦਿਹਾੜੇ ਮੌਕੇ ਮੰਦਰ ਵਿਖੇ ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਾਰੀਗਰਾਂ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਆਪਣਾ ਇਸ਼ਟ ਮੰਨਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਤੇ ਇਮਾਨਦਾਰੀ ਤੇ ਮਿਹਨਤ ਨਾਲ ਆਪਣੇ ਕਿੱਤੇ ਦੀ ਸੇਵਾ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮਾਗਮ ’ਚ ਪੁੱਜੀ ਸੰਗਤ ਦਾ ਸਵਾਗਤ ਕੀਤਾ ਤੇ ਬਾਬਾ ਵਿਸ਼ਵਕਰਮਾ ਜੀ ਦੇ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਲੋਟੇ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ, ਪ੍ਰਧਾਨ ਦਲਜੀਤ ਸਿੰਘ, ਵਾਈਸ ਪ੍ਰਧਾਨ ਸੁਰਿੰਦਰ ਸਿੰਘ, ਖਜ਼ਾਨਚੀ ਬਲਜਿੰਦਰ ਸਿੰਘ, ਸਕੱਤਰ ਪਰਮਿੰਦਰ ਸਿੰਘ, ਗੁਰਮੀਤ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਸਵਰਨਜੀਤ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਰਣਵੀਰ ਸਿੰਘ, ਕੁਲਵਿੰਦਰ ਸਿੰਘ, ਕੁਲਜਿੰਦਰ ਸਿੰਘ, ਤਰਲੋਚਨ ਸਿੰਘ, ਜੱਸੀ ਡੇਹਲੋਂ, ਪਰਵੀਨ ਸਿੰਘ, ਮਨਦੀਪ ਸਿੰਘ ਜਵੰਦਾ, ਮਾਸਟਰ ਤਰਸੇਮ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।