ਬਾਬਾ ਜੋਰਾਵਰ ਸਿੰਘ ਤੇ ਫਤਿਹ ਸਿੰਘ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਬਾਬਾ ਜੋਰਾਵਰ ਸਿੰਘ ਤੇ ਫਤਿਹ ਸਿੰਘ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Mon, 11 May 2026 06:47 PM (IST)
Updated Date: Tue, 12 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੀਜਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਜੋਰਾਵਰ ਸਿੰਘ ਤੇ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਦਰਜ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਨਾ ਸਿਰਫ਼ ਵਧੀਆ ਅੰਕ ਹਾਸਲ ਕੀਤੇ, ਸਗੋਂ ਇਲਾਕੇ ’ਚ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਲਈ ਵਚਨਬੱਧ ਰਿਹਾ ਹੈ ਤੇ ਇਹ ਨਤੀਜੇ ਉਸੇ ਮਿਹਨਤ ਦਾ ਪਰਿਣਾਮ ਹਨ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ 620 ਅੰਕ ਨਾਲ 95.38 ਪ੍ਰਤੀਸ਼ਤ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਪ੍ਰਭਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 616 ਅੰਕ ਲੈ ਕੇ 94.76 ਪ੍ਰਤੀਸ਼ਤ ਨਾਲ ਦੂਜਾ ਤੇ ਸਾਹਿਬਜੋਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਨੇ 612 ਨੰਬਰ ਹਾਸਲ ਕਰਕੇ 94.15 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ 05 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਪ੍ਰਿੰਸੀਪਲ ਕਾਹਲੋਂ ਨੇ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਅਥਕ ਮਿਹਨਤ ਨੂੰ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਸਿੱਖਿਆ ਦੇ ਖੇਤਰ ’ਚ ਨਵੀਆਂ ਉਚਾਈਆਂ ਛੂਹਣ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਆਸ ਜਤਾਈ ਕਿ ਇਹ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ।