- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਸੀਨੀਅਰ ਐਡਵੋਕੇਟ ਨਰਿੰਦਰ ਆਦੀਆ, ਬਲਵਿੰਦਰ ਬਿੱਟਾ,ਨਰੇਸ਼ ਬਸਰਾ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਵਾਰ-ਵਾਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।

ਰਾਣਾ ਮਲ ਤੇਜੀ /ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ: ਮਹਾਂਨਗਰ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਿਤ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਇੱਕ ਵਾਰ ਫਿਰ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਇਹ ਤੀਜੀ ਵਾਰ ਅਜਿਹੀ ਘਟਨਾ ਵਾਪਰੀ ਹੈ, ਜਿਸ ਕਾਰਨ ਐੱਸਸੀ ਸਮਾਜ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਬਾਈਪਾਸ ਚੌਂਕ ਵਿੱਚੋਂ ਲੰਘ ਰਹੇ ਕੁਝ ਵਿਅਕਤੀਆਂ ਨੇ ਦੇਖਿਆ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਲੱਗੇ ਸ਼ੀਸ਼ੇ ਟੁੱਟੇ ਹੋਏ ਸਨ। ਇਸ ਦੀ ਸੂਚਨਾ ਮਿਲਦਿਆਂ ਹੀ ਲੋਕਾਂ ਨੇ ਘਟਨਾ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰ ਦਿੱਤੀ, ਜਿਸ ਤੋਂ ਬਾਅਦ ਐੱਸਸੀ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਮੌਕੇ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ।
ਇਸ ਦੌਰਾਨ ਸੀਨੀਅਰ ਐਡਵੋਕੇਟ ਨਰਿੰਦਰ ਆਦੀਆ, ਬਲਵਿੰਦਰ ਬਿੱਟਾ,ਨਰੇਸ਼ ਬਸਰਾ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਵਾਰ-ਵਾਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਆਖ਼ਰ ਵਾਰ-ਵਾਰ ਅਜਿਹੀਆਂ ਘਟਨਾਵਾਂ ਵਾਪਰਨ ਦੇ ਬਾਵਜੂਦ ਇਨ੍ਹਾਂ ਨੂੰ ਰੋਕਣ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ।
ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਇਸ ਮੌਕੇ ਬਲਵਿੰਦਰ ਬਿੱਟਾ, ਨਰੇਸ਼ ਬਸਰਾ, ਸੋਨੂ ਅੰਬੇਡਕਰੀ, ਸੁਖਦੇਵ ਚੱਢਾ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਖ਼ਬਰ ਲਿਖੇ ਜਾਣ ਤੱਕ ਮੌਕੇ ’ਤੇ ਆਗੂਆਂ ਅਤੇ ਲੋਕਾਂ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਸੀ।