ਕਲੱਬ ਨੇ ਪ੍ਰਸਿੱਧ 7 ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Publish Date: Wed, 15 Apr 2026 07:30 PM (IST)
Updated Date: Thu, 16 Apr 2026 04:07 AM (IST)

* ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਫੋਟੋ ਨੰਬਰ-9 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਦੀ ਪ੍ਰਧਾਨਗੀ ਹੇਠ ਸਮੂਹ ਕਲੱਬ ਮੈਂਬਰਾਂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਸਥਾਨਕ ਪੈਲੇਸ ਨੰਦਪੁਰ ਸਾਹਨੇਵਾਲ ਵਿਖੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਨ ਮੌਕੇ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸਮੇਤ ਹੋਰ ਮੈਂਬਰਾਂ ਵੱਲੋਂ ਬਾਬਾ ਸਾਹਿਬ ਦੀ ਤਸਵੀਰ ਅੱਗੇ ਜੋਤ ਜਗਾ ਕੇ ਫੁੱਲ ਅਰਪਣ ਕਰ ਨਤਮਸਤਕ ਹੋ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਮਿਸ਼ਨਰੀ ਗਾਇਕ ਪਰਮਿੰਦਰ ਸਿੰਘ ਅਲਬੇਲਾ ਵੱਲੋਂ ਬਾਬਾ ਸਾਹਿਬ ਦਾ ਗੀਤਾ ਰਾਹੀਂ ਹਾਜ਼ਰ ਪਤਵੰਤਿਆਂ ਨੂੰ ਇਤਿਹਾਸ ਸੁਣਾ ਕੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਲੱਬ ਵੱਲੋਂ 7 ਨਾਮਵਰ ਸ਼ਖ਼ਸੀਅਤਾਂ ਅਤੇ ਪੜ੍ਹਾਈ ਵਿੱਚ ਚੰਗੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਓਮਪ੍ਰਕਾਸ਼ ਗੋਇਲ,ਪ੍ਰਧਾਨ ਗੁਰਦੀਪ ਸਿੰਘ ਕੌਲ ਅਤੇ ਵਾਇਸ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਵੱਲੋਂ ਆਪਣੇ ਸੰਬੋਧਨ ਰਾਹੀਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਵੱਲੋਂ ਲੋਕਾਂ ਨੂੰ ਦਿੱਤੇ ਗਏ ਹੱਕਾਂ ਵਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਵਿੱਚ ਡਿਪਟੀ ਡਾਇਰੈਕਟਰ ਲੁਧਿਆਣਾ ਪ੍ਰਭਦੀਪ ਸਿੰਘ ਨੱਥੋਵਾਲ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਲਵੰਤ ਸਿੰਘ ਐਕਸਸੀਨ ਬਿਜਲੀ ਬੋਰਡ, ਗੁਰਦੇਵ ਸਿੰਘ ਡੀਐਸਪੀ ਟ੍ਰੈਫਿਕ ਪੁਲਿਸ ਲੁਧਿਆਣਾ,ਮੈਡੀਕਲ ਅਫਸਰ ਡਾ. ਗੁਰਦੀਪ ਸਿੰਘ ਉਮੈਦਪੁਰ, ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਡਾਇਰੈਕਟਰ ਗੁਰਪ੍ਰੀਤ ਕੌਰ, ਬਾਬਾ ਬੇਅੰਤ ਸਿੰਘ ਟਿੱਬੀ ਸਾਹਿਬ ਬਘੋਰ ਵਾਲੇ ਅਤੇ ਅਵਤਾਰ ਸਿੰਘ ਸਿੱਧੂ ਸਫ਼ਲ ਕਿਸਾਨ ਤੋਂ ਇਲਾਵਾ ਪੜ੍ਹਾਈ ਵਿੱਚ ਚੰਗੀ ਪੁਜੀਸ਼ਨ ਹਾਸਲ ਕਰਨ ਤੇ ਵਿਦਿਆਰਥੀ ਹਰਸ਼ਾਨ ਸਿੰਘ ਗੋਬਿੰਦਗੜ੍ਹ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ,ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ, ਡੀਐਸਪੀ ਗੁਰਦੇਵ ਸਿੰਘ ਅਤੇ ਸਰਬਜੀਤ ਸਿੰਘ ਕਡਿਆਣਾ ਆਦਿ ਵੱਲੋਂ ਬਾਬਾ ਸਾਹਿਬ ਦੇ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਮਾਸਟਰ ਗੁਰਸੇਵਕ ਸਿੰਘ ਵੱਲੋਂ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਵਾਈ ਗਈ। ਇਸ ਮੌਕੇ ਪ੍ਰਧਾਨ ਰਾਜਦੀਪ ਭਾਟੀਆ, ਕੁਲਜੀਤ ਸਿੰਘ ਕੈਸ਼ੀਅਰ,ਬੀਕੇ ਅਨੇਜਾ ਡਾਇਰੈਕਟਰ ਟੈਗੋਰ ਸਕੂਲ ਸਾਹਨੇਵਾਲ , ਮਨਜਿੰਦਰ ਸਿੰਘ ਭੋਲਾ, ਪ੍ਰਧਾਨ ਲਾਲੀ ਹਰਾ,ਗੁਲਜ਼ਾਰ ਸਿੰਘ, ਕੌਂਸਲਰ ਕੁਲਵਿੰਦਰ ਸਿੰਘ ਕਾਲਾ,ਸੰਪੂਰਨ ਸਿੰਘ ਸਨਮ, ਅਵਤਾਰ ਸਿੰਘ ਸਿੱਧੂ, ਮਨਧੀਰ ਸਿੰਘ ਧੀਰਾ,ਮਾਸਟਰ ਸਵਰਨ ਸਿੰਘ, ਪਟਵਾਰੀ ਦਿਲਪ੍ਰੀਤ ਸਿੰਘ,ਮਹਿੰਦਰ ਸਿੰਘ ਕੌਲ,ਲਾਭ ਸਿੰਘ ਸਿੱਧੂ, ਦਲਜੀਤ ਸਿੰਘ ਚੌਹਾਨ,ਮਾਸਟਰ ਜਗਜੀਤ ਸਿੰਘ, ਬਲਵੰਤ ਸਿੰਘ ਨੰਦਪੁਰ, ਹਰਵਿੰਦਰ ਕੁਮਾਰ ਪੱਪੀ, ਮੰਗਤ ਸਿੰਘ ਮੰਗਾ, ਨਰਿੰਦਰ ਸਿੰਘ ਪੱਟੀ, ਦਲਜੀਤ ਸਿੰਘ ਬੱਗਾ, ਮਾਸਟਰ ਵਿਕਰਮ ਸਿੰਘ ਕੱਦੋਂ,ਅਰੁਣ ਬਠਲਾ, ਪ੍ਰਧਾਨ ਬਲਜੀਤ ਸਿੰਘ ਹਰਾ, ਵਾਇਸ ਪ੍ਰਧਾਨ ਮਲਕੀਤ ਸਿੰਘ ਹਰਾ, ਅਵਤਾਰ ਸਿੰਘ ਕੈਂਥ, ਗੁਰਪ੍ਰੀਤ ਸਿੰਘ ਜੱਗੀ ਬਾਬਾ, ਜਸਵੀਰ ਸ਼ਾਹ ਸਿੰਘ,ਸਵਰਨ ਸਿੰਘ ਗੋਬਿੰਦਗੜ੍ਹ, ਦਵਿੰਦਰ ਸਿੰਘ ਬਾਗਾ, ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ, ਪ੍ਰਧਾਨ ਕੁਲਦੀਪ ਐਰੀ ਆਦਿ ਹਾਜ਼ਰ ਸਨ।