ਕਿਸਾਨਾਂ ਲਈ ਮਾੜੀ ਖ਼ਬਰ! ਪੰਜਾਬ ’ਚ ਅੱਜ ਤੋਂ ਦੋ ਦਿਨਾਂ ਤੱਕ ਮੀਂਹ ਤੇ ਗੜੇਮਾਰੀ ਦਾ ਅਲਰਟ
ਬੁੱਧਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।
Publish Date: Thu, 15 Oct 2026 08:04 AM (IST)
Updated Date: Thu, 15 Oct 2026 08:06 AM (IST)
ਜਾਸ, ਲੁਧਿਆਣਾ : ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਵਿਚ ਮੌਸਮ ਬਦਲੇਗਾ ਅਤੇ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 15 ਅਕਤੂਬਰ ਤੋਂ ਦੋ ਦਿਨਾਂ ਤੱਕ ਪੰਜਾਬ ਵਿਚ ਕਈ ਥਾਵਾਂ ’ਤੇ ਹਨੇਰੀ, ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲ ਸਕਦੀ ਹੈ। 17 ਅਕਤੂਬਰ ਤੋਂ ਮੌਸਮ ਖੁਸ਼ਕ ਰਹੇਗਾ। ਬੁੱਧਵਾਰ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।