ਹਰਜੋਤ ਸਿੰਘ ਅਰੋੜਾ, ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 93ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜੀਵਨ ਧਵਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਰੀ ਉਮਰ ਮਨੁੱਖਤਾ ਦੀ ਸੇਵਾ ਕਰਦੇ ਲੰਘਾਈ। ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਬਣੇ ਹਨ ਤੇ ਉਨ੍ਹਾਂ ਨੇ ਪੰਜਾਬ ਦੀ ਦਿਨ ਰਾਤ ਸੇਵਾ ਕਰਦਿਆਂ ਹੋਇਆਂ ਕੌਮੀ ਯਾਦਗਾਰਾਂ ਬਣਵਾ ਕੇ ਇਤਿਹਾਸ ਸਿਰਜਿਆ ਹੈ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਚੋਹਾਨ, ਸੁਰਜੀਤ ਸਿੰਘ ਅਰੋੜਾ, ਬਲਵਿੰਦਰ ਸਿੰਘ ਭੁੱਲਰ, ਹਰਦੀਪ ਸਿੰਘ ਗੁਰਮ, ਅਜੀਤ ਸਿੰਘ ਹੀਰਾ, ਗੁਰਮੇਲ ਸਿੰਘ ਦੰਗਾ ਪੀੜਤ, ਬਲਜਿੰਦਰ ਸਿੰਘ ਮਠਾੜੂ, ਤਰਵਿੰਦਰ ਸਿੰਘ ਵਿੱਕੀ, ਮਹਿੰਦਰ ਸਿੰਘ ਪਾਹਵਾ, ਮਨਿੰਦਰ ਸਿੰਘ, ਹਰਜਿੰਦਰ ਸਿੰਘ ਜੇ ਬਲਾਕ, ਸੰਜੇ ਮਿਗਲਾਨੀ, ਬੰਤਾ ਸਿੰਘ ਮਾਨ,ਚਰਨਜੀਤ ਸਿੰਘ ਬਰਾੜ, ਦਲੀਪ ਸਿੰਘ ਖੁਰਾਣਾ, ਚਰਨਜੀਤ ਸਿੰਘ ਪੰਜਾਬ ਐਂਡ ਸਿੰਧ ਬੈਂਕ, ਸੁਰਿੰਦਰ ਸਿੰਘ ਭੁਟਿਆਣੀ, ਨਗਿੰਦਰ ਸਿੰਘ, ਦਰਸ਼ਨ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਰਾਜੂ, ਕੰਵਰਦੀਪ ਸਿੰਘ ਬਹਿਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ।