ਸਤਵਿੰਦਰ ਸ਼ਰਮਾ, ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੀ ਬੂਥ ਕਮੇਟੀ ਮੀਟਿੰਗ ਵਾਰਡ ਨੰਬਰ 49 ਵਿਖੇ ਵਾਰਡ ਪ੍ਰਧਾਨ ਵਿਕਰਾਂਤ ਸ਼ਰਮਾ ਦੇ ਗ੍ਹਿ ਵਿਖੇ ਹੋਈ। ਮੀਟਿੰਗ 'ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪੀਏਸੀ ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਬੂਥ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦੇ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ, ਜਿਨ੍ਹਾਂ ਦੇ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਦੋਵੇਂ ਹੱਥੀਂ ਲੱਟ ਪੰਜਾਬ ਨੂੰ ਕਰਜ਼ਾਈ ਕਰਕੇ ਆਪਣੇ ਘਰ ਭਰੇ ਹਨ। ਅਜਿਹੀਆਂ ਪਾਰਟੀਆਂ ਨੂੰ ਪੰਜਾਬ ਦੀ ਸੱਤਾ ਸੌਂਪਣ ਦੇ ਚੱਲਦੇ ਹੁਣ ਪੰਜਾਬੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਤੇ ਤੀਜੇ ਬਦਲ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ 'ਲਿਪ' ਹਮੇਸ਼ਾਂ ਜ਼ੁਲਮ, ਜਬਰ, ਰਿਸ਼ਵਤਖੋਰੀ ਅਤੇ ਮਾਫੀਆ ਰਾਜ ਖ਼ਿਲਾਫ਼ ਡੱਟ ਕੇ ਲੜੀ ਹੈ ਤੇ ਤੀਜੇ ਬਦਲ ਵਜੋਂ ਉੱਭਰ ਕੇ ਸਾਹਮਣੇ ਹੈ, ਕਿਉਂਕਿ ਲਿਪ ਦੇ ਹਰੇਕ ਵਰਕਰ ਦਾ ਕੰਮ ਪੰਜਾਬ ਵਾਸੀਆਂ ਦੀ ਸੇਵਾ ਕਰਨਾ ਹੈ, ਜਿਸ ਨੂੰ ਦੇਖਦੇ ਹੋਏ ਇਸ ਵਾਰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਵਾਸੀ ਲੋਕ ਇਨਸਾਫ ਪਾਰਟੀ ਦੇ ਹੱਕ 'ਚ ਫਤਵਾ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ 'ਲਿਪ' ਦੇ ਪੀਏਸੀ ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਬਲਾਕ ਕਮੇਟੀਆਂ ਦਾ ਗਠਨ ਕੀਤਾ ਗਿਆ ਹੈੈ, ਜਿਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਜਸਵਿੰਦਰ ਸਿੰਘ ਧਾਲੀਵਾਲ, ਦਮਨਦੀਪ ਸਿੰਘ ਸਲੂਜਾ, ਰੋਹਿਤ ਕੁਮਾਰ, ਵਿਕਾਸ ਦੂਆ, ਅਮਰਜੀਤ ਬਿੱਟੂ, ਸਰਬਜੀਤ ਰੋਮੀ, ਮਨਜੀਤ ਰਾਜਾ, ਸਰਬਜੀਤ ਸਚਦੇਵਾ, ਸੁਰਿੰਦਰ ਟੱਕਰ, ਲਵਜੀਤ ਧਾਲੀਵਾਲ, ਐਡਵੋਕੇਟ ਹਰਕਮਲ, ਦੀਪਕ ਸ਼ਰਮਾ, ਵਿਕਾਸ ਸ਼ਰਮਾ, ਸੁਭਾਸ਼ ਸਿੰਗਲਾ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।