ਸ਼ਕਤੀ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਸ਼ਕਤੀ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 06:34 PM (IST)
Updated Date: Mon, 13 Apr 2026 06:37 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਨੂੰ ਮੁੱਖ ਰੱਖਦਿਆਂ ਹੋਇਆਂ ਰੰਗ ਬਿਰੰਗੇ ਪਹਿਰਾਵੇ ਵਿਚ ਸੱਜ ਧੱਜ ਕੇ ਸਕੂਲ ਵਿਚ ਆਪਣੇ ਘਰਾਂ ਤੋਂ ਆਏ ਜੋ ਕਿ ਬਹੁਤ ਹੀ ਪਿਆਰੇ ਲੱਗ ਰਹੇ ਸਨ। ਵਿਸਾਖੀ ਦੇ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਦੱਸਿਆ ਕਿ ਛੋਟੇ ਬੱਚਿਆਂ ਵੱਲੋਂ ਸੱਭਿਆਚਾਰਕ ਵਿਰਸੇ ਨੂੰ ਸਾਂਭਣ ਦੀਆਂ ਹੋਇਆ ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਮਹੱਤਵ ਅਤੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਗਈ ਖਾਲਸਾ ਪੰਥ ਦੀ ਸਿਰਜਣਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਬੰਧਕਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।