ਸੱਭਿਆਚਾਰਕ ਤਰੀਕੇ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
ਸੱਭਿਆਚਾਰਕ ਤਰੀਕੇ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
Publish Date: Sat, 12 Apr 2025 06:01 PM (IST)
Updated Date: Sun, 13 Apr 2025 04:04 AM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ ਨਿਸ਼ਕਾਮ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਵਿਸਾਖੀ ਦੇ ਤਿਉਹਾਰ ਦਾ ਜਸ਼ਨ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਨੂੰ ਮਨਾਉਣ ਲਈ ਵਿਦਿਆਰਥੀ ਸੋਹਣੇ-ਸੋਹਣੇ ਪਹਿਰਾਵਿਆਂ ’ਚ ਸਜ ਕੇ ਸਕੂਲ ਪਹੁੰਚੇ ਸਨ। ਵਿਦਿਆਰਥੀਆਂ ਨੇ ਸਵੇਰ ਦੀ ਸਭਾ ਤੋਂ ਬਾਅਦ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ’ਚ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਤੇ ਲੋਕ ਗੀਤਾਂ ਦੀ ਪੇਸ਼ਕਾਰੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ ਇਸ ਮੌਕੇ ਪੁਰਾਣੇ ਸੱਭਿਆਚਾਰ ’ਤੇ ਆਧਾਰਿਤ ਨੁੱਕੜ ਨਾਟਕ ਵੀ ਪੇਸ਼ ਕੀਤੇ ਗਏ, ਜਿਸ ਨੇ ਦਰਸ਼ਕਾਂ ਨੂੰ ਮੋਹ ਕੇ ਰੱਖ ਲਿਆ। ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਿਆ ਕਿ ਇਸ ਦਿਨ ਅੰਨਦਾਤਾ ਕਹੇ ਜਾਣ ਵਾਲੇ ਕਿਸਾਨ ਕਣਕ ਦੀ ਵਾਢੀ ਸ਼ੁਰੂ ਕਰਦੇ ਹਨ, ਜੋ ਕਿ ਕਿਸਾਨਾਂ ਲਈ ਬਹੁਤ ਹੀ ਵੱਡੀ ਖੁਸ਼ੀ ਦਾ ਪਲ ਹੁੰਦਾ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਵੀ ਕੀਤੀ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਤਿਉਹਾਰ ਖਾਸ ਕਰ ਕੇ ਪੰਜਾਬ ਦੇ ਲੋਕ ਬਹੁਤ ਹੀ ਚਾਅ ਨਾਲ ਮਨਾਉਂਦੇ ਹਨ। ਪ੍ਰੋਗਰਾਮ ਦੌਰਾਨ ਸਕੂਲ ਦਾ ਸਾਰਾ ਹੀ ਸਟਾਫ ਹਾਜ਼ਰ ਸੀ।