- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਨੀਪਾਲ ਵੱਲੋਂ ਅਧਿਆਪਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਮਾਜਿਕ ਫ਼ਰਜ਼ ਨਿਭਾਉਣ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ : ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਤੇ ਵਾਤਾਵਰਨ ਕਾਰਕੁੰਨ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਸਮੁੱਚੇ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਾਮਨਾ ਕੀਤੀ ਕਿ ਅਧਿਆਪਕਾਂ ਵਿੱਚ ਇਸ ਸੰਸਾਰ ਦੀ ਸਮੁੱਚੀ ਤਰੱਕੀ ਅਤੇ ਇੱਕ ਚੰਗੇ, ਸੁਰੱਖਿਅਤ ਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਦੀ ਭਾਵਨਾ ਹਮੇਸ਼ਾ ਬਣੀ ਰਹੇ। ਬੈਨੀਪਾਲ ਨੇ ਕਿਹਾ ਕਿ ਅਧਿਆਪਕ ਇਸ ਸੰਸਾਰ ਦੇ ਬੱਚਿਆਂ ਨੂੰ ਵਿੱਦਿਅਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਾਉਣ ਅਤੇ ਚੰਗੀਆਂ ਸਮਾਜਿਕ ਕਦਰਾਂ-ਕੀਮਤਾਂ ਨਾਲ ਜੀਵਨ ਬਤੀਤ ਕਰਨ ਦੇ ਢੰਗ-ਤਰੀਕਿਆਂ ਤੋਂ ਜਾਣੂ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਂਦੇ ਹਨ। ਇਸ ਪੱਖੋਂ ਅਧਿਆਪਕਾਂ ਦੀ ਭੂਮਿਕਾ ਮਾਪਿਆਂ ਤੋਂ ਬਾਅਦ ਹੀ ਨਹੀਂ, ਸਗੋਂ ਕਈ ਪੱਖਾਂ ਤੋਂ ਬਹੁਤ ਅਹਿਮ ਅਤੇ ਪ੍ਰਭਾਵਸ਼ਾਲੀ ਹੈ। ਬੈਨੀਪਾਲ ਨੇ ਕਿਹਾ ਕਿ ਜਿਸ ਤੇਜ਼ ਰਫ਼ਤਾਰ ਨਾਲ ਇੰਟਰਨੈੱਟ, ਸੋਸ਼ਲ ਮੀਡੀਆ ਅਤੇ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਬੱਚਿਆਂ ਨੂੰ ਚੰਗੇ-ਮਾੜੇ ਵਿਚਾਰਾਂ ਅਤੇ ਪ੍ਰਭਾਵਾਂ ਨਾਲ ਪ੍ਰਭਾਵਿਤ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖਦਿਆਂ ਅੱਜ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲੇ ਨਹੀਂ, ਸਗੋਂ ਰਾਸ਼ਟਰ ਅਤੇ ਸਮਾਜ ਦੇ ਭਵਿੱਖ ਦੇ ਨਿਰਮਾਤਾ ਹਨ।