ਸਰਵਣ ਸਿੰਘ ਭੰਗਲਾਂ, ਸਮਰਾਲਾ : ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਨੂੰ ਮੁੱਖ ਰੱਖਦੇ ਹੋਏ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਤੇ ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਨਾਲ ਹੋਈ। ਸਕੂਲ ਦੇ ਅਧਿਆਪਕਾਂ ਨੇ ਦੱਸਿਆ ਨਿੱਕੇ ਬੱਚੇ ਵੱਖੋ-ਵੱਖਰੀਆਂ ਪੁਸ਼ਾਕਾਂ 'ਚ ਦੇਸ਼ ਭਗਤੀ ਦੇ ਰੰਗ 'ਚ ਰੰਗੀਆਂ ਪੁਸ਼ਾਕਾਂ ਪਾਕੇ ਸਾਰਿਆਂ ਨੂੰ ਆਕਰਸ਼ਿਤ ਕੀਤਾ।

ਵਿਦਿਆਰਥੀਆਂ ਨੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੇ ਵਿਸ਼ੇ ਨੂੰ ਮੁੱਖ ਰੱਖਦੇ ਹੋਏ ਕਵਿਤਾਵਾਂ ਤੇ ਗੀਤ ਗਾਏ ਤੇ ਗਰੁੱਪ ਡਾਂਸ ਕੀਤਾ। ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਿਢੱਲੋਂ ਤੇ ਪਿੰ੍ਸੀਪਲ ਮਾਲਇੰਦਰ ਸਿੰਘ ਵੱਲੋਂ ਸਾਰਿਆਂ ਨੂੰ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀ ਵਧਾਈ ਦਿੱਤੀ ਤੇ ਸਕੂਲੀ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਮੌਕੇ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਵੀ ਕੀਤਾ।