ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਬਾਸਕਟਬਾਲ ਟੂਰਨਾਮੈਂਟ-2026 ਕਰਵਾਇਆ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਬਾਸਕਟਬਾਲ ਟੂਰਨਾਮੈਂਟ 2026 ਦਾ ਸ਼ਾਨਦਾਰ ਆਯੋਜਨ
Publish Date: Sat, 26 Sep 2026 06:41 PM (IST)
Updated Date: Sun, 27 Sep 2026 04:04 AM (IST)
* ਸਿਵਲ ਟੀਮ ਨੇ ਚੈਂਪੀਅਨਸ਼ਿਪ ਟਰਾਫੀ ਜਿੱਤੀ ਪੀ 07 : ਬਾਸਕਟਬਾਲ ਟੂਰਨਾਮੈਂਟ 2026 ਦੌਰਾਨ ਟਰਾਫੀ ਜਿੱਤਣ ਬਾਅਦ ਖੁਸ਼ੀ ਮਨਾਉਂਦੀ ਹੋਈ ਜੇਤੂ ਸਿਵਲ ਟੀਮ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਖੰਨਾ ਵਿਖੇ ਬਾਸਕਟਬਾਲ ਟੂਰਨਾਮੈਂਟ-2026 ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ’ਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਟੀਮ ਵਰਕ, ਅਨੁਸ਼ਾਸਨ ਤੇ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਨੂੰ ਰੋਮਾਂਚਕ ਬਣਾਇਆ। ਫਾਈਨਲ ਮੁਕਾਬਲੇ ’ਚ ਸਿਵਲ ਵਿਭਾਗ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਟਰਾਫੀ ਆਪਣੇ ਨਾਮ ਕੀਤੀ, ਜਦਕਿ ਔਠਠ ਦੀ ਟੀਮ ਨੇ ਰਨਰ-ਅੱਪ ਦਾ ਸਥਾਨ ਹਾਸਲ ਕੀਤਾ। ਸਿਵਲ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਤਾਲਮੇਲ ਤੇ ਰਣਨੀਤੀ ਦਾ ਪ੍ਰਦਰਸ਼ਨ ਕੀਤਾ ਅਤੇ ਫਾਈਨਲ ’ਚ ਵੀ ਆਪਣੀ ਸ਼ਾਨਦਾਰ ਖੇਡ ਨੂੰ ਜਾਰੀ ਰੱਖਦਿਆਂ ਜਿੱਤ ਦਰਜ ਕੀਤੀ। ਇਸ ਮੌਕੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਤੇ ਜੇਤੂ ਤੇ ਉਪ-ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬਾਸਕਟਬਾਲ ਵਰਗੀਆਂ ਟੀਮ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਲੀਡਰਸ਼ਿਪ, ਟੀਮ ਵਰਕ, ਆਤਮ-ਵਿਸ਼ਵਾਸ ਤੇ ਫੈਸਲਾ ਲੈਣ ਦੀ ਸਮਰੱਥਾ ਨੂੰ ਮਜ਼ਬੂਤ ਕਰਦੀਆਂ ਹਨ। ਜਿੱਤ ਤੇ ਹਾਰ ਖੇਡ ਦਾ ਹਿੱਸਾ ਹਨ, ਪਰ ਮੈਦਾਨ ਤੋਂ ਮਿਲਣ ਵਾਲਾ ਤਜਰਬਾ ਤੇ ਸਿੱਖਿਆ ਜ਼ਿੰਦਗੀ ਭਰ ਨਾਲ ਰਹਿੰਦੀ ਹੈ। ਟੂਰਨਾਮੈਂਟ ਨੂੰ ਸਫਲ ਬਣਾਉਣ ਵਿੱਚ ਸਪੋਰਟਸ ਕੋਆਰਡੀਨੇਟਰ ਲਖਵੀਰ ਸਿੰਘ ਤੇ ਹੈਪੀ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ, ਯੋਜਨਾਬੱਧ ਪ੍ਰਬੰਧਨ ਤੇ ਸਮਰਪਣ ਸਦਕਾ ਟੂਰਨਾਮੈਂਟ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਜੋਸ਼ ਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਦਰਸ਼ਕਾਂ ਤੇ ਸਾਥੀ ਵਿਦਿਆਰਥੀਆਂ ਵੱਲੋਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਨੇ ਖੇਡ ਮੈਦਾਨ ਦੇ ਮਾਹੌਲ ਨੂੰ ਹੋਰ ਵੀ ਉਤਸ਼ਾਹਪੂਰਨ ਬਣਾ ਦਿੱਤਾ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਜਿੱਤ ਦੇ ਨਾਲ-ਨਾਲ ਆਪਸੀ ਸਹਿਯੋਗ, ਅਨੁਸ਼ਾਸਨ ਤੇ ਸਪੋਰਟਸਮੈਨਸ਼ਿਪ ਦੀ ਵੀ ਮਿਸਾਲ ਪੇਸ਼ ਕੀਤੀ। ਅੰਤ ’ਚ ਸਿਵਲ ਟੀਮ ਨੂੰ ਚੈਂਪੀਅਨ ਬਣਨ ਤੇ ਟਰਾਫੀ ਤੇ ਵਧਾਈ ਦਿੱਤੀ ਗਈ, ਜਦਕਿ ਏੳਟੀਟੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ ਗਈ। ਇਸ ਟੂਰਨਾਮੈਂਟ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਆਪਣੀ ਪ੍ਰਤਿਭਾ ਨਿਖਾਰਨ, ਟੀਮ ਭਾਵਨਾ ਵਿਕਸਿਤ ਕਰਨ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਇਕ ਉਤਸ਼ਾਹਪੂਰਨ ਮੰਚ ਪ੍ਰਦਾਨ ਕੀਤਾ।