ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਵਿਦਿਆਰਥੀ ਦੀ ਮੌਤ
ਤੇਜ਼ ਰਫਤਾਰ ਰੂਬੀਕੌਨ ਦੀ ਲਪੇਟ ਵਿੱਚ ਆਏ ਬੀਬੀਏ ਦੇ ਵਿਦਿਆਰਥੀ ਦੀ ਮੌਤ
Publish Date: Tue, 10 Feb 2026 08:06 PM (IST)
Updated Date: Wed, 11 Feb 2026 04:14 AM (IST)
ਲੁਧਿਆਣਾ ਦਾ ਰਹਿਣ ਵਾਲਾ ਨੌਜਵਾਨ ਚੰਡੀਗੜ੍ਹ ਕਰ ਰਿਹਾ ਸੀ ਬੀਬੀਏ ਦੀ ਪੜ੍ਹਾਈ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਜ਼ੋਨ ਡੀ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਬੀਬੀਏ ਦੇ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਕ ਮ੍ਰਿਤਕ ਦੀ ਪਛਾਣ ਧਰਮਪੁਰਾ ਦੇ ਰਹਿਣ ਵਾਲੇ ਲਕਸ਼(18) ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਦੇ ਮੁਤਾਬਕ ਲਕਸ਼ ਚੰਡੀਗੜ੍ਹ ਦੇ ਇੱਕ ਕਾਲਜ ਵਿੱਚ ਬੀਬੀਏ ਦੀ ਪੜ੍ਹਾਈ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਲਕਸ਼ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸਰਾਭਾ ਨਗਰ ਵਿੱਚ ਪੈਂਦੇ ਜੋਨ ਡੀ ਦੇ ਕੋਲੋਂ ਲੰਘ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫਤਾਰ ਰੂਬੀਕੌਣ ਕਾਰ ਆਈ। ਪੁਲਿਸ ਦੇ ਮੁਤਾਬਿਕ ਵਾਹਨ ਦੀ ਰਫਤਾਰ ਬੇਹਦ ਤੇਜ ਸੀ ਅਤੇ ਰੂਬੀਕੌਨ ਨੇ ਲਕਸ਼ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਦੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਕੇ ਜ਼ਮੀਨ ਤੇ ਡਿੱਗ ਪਿਆ ਅਤੇ ਉਸਨੇ ਥਾਂ ਤੇ ਹੀ ਦਮ ਤੋੜ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਦਾ ਕਹਿਣਾ ਹੈ ਕਿ ਲੜਕੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪੁਲਿਸ ਜਲਦੀ ਹੀ ਅਗਲੀ ਕਾਰਵਾਈ ਕਰੇਗੀ।