ਬੀਬੀਐੱਸਬੀ ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ ਬੀਬੀਐੱਸਬੀ ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ
Publish Date: Sat, 07 Nov 2026 06:24 PM (IST)
Updated Date: Sat, 07 Nov 2026 06:26 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਸਿੱਧਵਾਂ ਬੇਟ ਦੇ ਬੀਬੀਐੱਸਬੀ ਕਾਨਵੈਂਟ ਸਕੂਲ ਵਿਖੇ ਬੜੇ ਚਾਅ ਤੇ ਉਤਸ਼ਾਹ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ। ਸਕੂਲ ਕੈਂਪਸ ਵਿਖੇ ਹਰ ਫਲੋਰ ਤੇ ਬਹੁਤ ਹੀ ਸੁੰਦਰ ਰੰਗੋਲੀਆਂ ਬੱਚਿਆਂ ਵੱਲੋਂ ਬਣਾਈਆਂ ਗਈਆਂ ਅਤੇ ਸਕੂਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਸਕੂਲ ਵਿਖੇ ਪੂਜਾ ਤੇ ਲਕਸ਼ਮੀ ਮਾਤਾ ਜੀ ਦੀ ਆਰਤੀ ਕਰਨ ਉਪਰੰਤ ਪ੍ਰਿੰਸੀਪਲ ਮੋਨਾ ਠਾਕੁਰ ਅਤੇ ਸਮੂਹ ਮੈਨੇਜਮੈਂਟ ਨੇ ਹਰੇਕ ਕਲਾਸ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਮਠਿਆਈ ਭੇਂਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੋਨਾ ਠਾਕੁਰ ਨੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪ੍ਰਦੂਸ਼ਣ ਹੋਣ ਕਾਰਨ ਸਾਡਾ ਚੌਗਿਰਦਾ ਅਤੇ ਵਾਤਾਵਰਨ ਬਹੁਤ ਪ੍ਰਭਾਵਿਤ ਹੁੰਦਾ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਲਗਦੀਆਂ ਹਨ ਇਸ ਕਰਕੇ ਸਮਾਜ ਦੇ ਹਰ ਇੱਕ ਵਿਅਕਤੀ ਨੂੰ ਉਨ੍ਹਾਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਮਾੜੀਆਂ ਆਦਤਾਂ ਛੱਡਣ ਦੀ ਅਪੀਲ ਵੀ ਕੀਤੀ। ਉਨ੍ਹਾਂ ਬੱਚਿਆਂ ਨੂੰ ਫ਼ਜ਼ੂਲ ਖਰਚਾ ਤੋਂ ਬਚਣ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮਾਜ ਦੇ ਹਰ ਵਿਅਕਤੀ ਨੂੰ ਦੀਵਾਲੀ ਉਪਹਾਰ ਵਿੱਚ ਪਟਾਕੇ ਦੇਣ ਦੀ ਬਜਾਏ ਕਿਤਾਬਾਂ ਅਤੇ ਬੂਟੇ ਦੇਣ ਦੀ ਅਪੀਲ ਕੀਤੀ ਤਾਂ ਜੋ ਸੋਚ ਅਤੇ ਵਾਤਾਵਰਨ ਨੂੰ ਸ਼ੁੱਧ ਕੀਤਾ ਜਾ ਸਕੇ। ਇਸ ਮੌਕੇ ਮੈਨੇਜਮੈਂਟ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੇ ਉਪਹਾਰ ਅਤੇ ਮਠਿਆਈਆਂ ਭੇਂਟ ਕਰਦਿਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।