ਜ਼ਮੀਨ ਖਰੀਦਣ ਵੇਲੇ ਰਹੋ ਸਾਵਧਾਨ : ਮੰਡ ਚੌਂਤਾ 'ਚ ਫਰਜ਼ੀ ਕਾਗਜ਼ਾਂ ਦੇ ਆਧਾਰ 'ਤੇ ਮਾਰੀ ਲੱਖਾਂ ਦੀ ਠੱਗੀ, ਪੁਲਿਸ ਜਾਂਚ 'ਚ ਖੁੱਲ੍ਹਿਆ ਭੇਤ
ਮੁਲਜਮਾਂ ਨੇ ਉਸ ਕੋਲੋਂ 15 ਲਖ 55 ਹਜਾਰ ਰੁਪਏ ਬਤੌਰ ਪੇਸ਼ਗੀ ਹਾਸਲ ਕਰ ਲਏ। ਜਾਂਚ ਕਰਨ ਤੇ ਹਰਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਇਹ ਸੌਦਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ਤੇ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹਰਵਿੰਦਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ
Publish Date: Sat, 18 Apr 2026 04:02 PM (IST)
Updated Date: Sat, 18 Apr 2026 04:06 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਮੰਡ ਚੌਂਤਾ ਇਲਾਕੇ ਵਿੱਚ ਫਰਜੀ ਦਸਤਾਵੇਜ਼ਾਂ ਦੇ ਆਧਾਰ ਤੇ ਇੱਕ ਜਮੀਨ ਦਾ ਸੌਦਾ ਕਰਕੇ ਰਕਮ ਹਾਸਲ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿੱਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਨਿਹਾਲ ਸਿੰਘ ਵਾਲਾ ਮੋਗਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਦੀ ਸ਼ਿਕਾਇਤ ਤੇ ਮਹਾਰਾਜਾ ਰਣਜੀਤ ਸਿੰਘ ਨਗਰ ਮਾਛੀਵਾੜਾ ਸਾਹਿਬ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਅਤੇ ਨੰਦ ਸਿੰਘ ਦੇ ਖ਼ਿਲਾਫ਼ ਧੋਖਾਧੜੀ ਅਪਰਾਧਿਕ ਸਾਜਿਸ਼ ਅਤੇ ਦਸਤਾਵੇਜਾਂ ਨਾਲ ਛੇੜਛਾੜ ਦੀਆਂ ਆਦ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਰਸਾ ਪਹਿਲੋਂ ਮੁਲਜਮਾਂ ਨੇ ਉਸ ਨਾਲ ਪਿੰਡ ਚੌਤਾ ਮੰਡ ਦੀ 859 ਕਨਾਲ ਜਮੀਨ ਦਾ ਸੌਦਾ ਕੀਤਾ।
ਮੁਲਜਮਾਂ ਨੇ ਉਸ ਕੋਲੋਂ 15 ਲਖ 55 ਹਜਾਰ ਰੁਪਏ ਬਤੌਰ ਪੇਸ਼ਗੀ ਹਾਸਲ ਕਰ ਲਏ। ਜਾਂਚ ਕਰਨ ਤੇ ਹਰਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਇਹ ਸੌਦਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ਤੇ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹਰਵਿੰਦਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਰਜ ਕਰਵਾਈ। ਅਧਿਕਾਰੀਆਂ ਦੀ ਪੜਤਾਲ ਤੋਂ ਬਾਅਦ ਥਾਣਾ ਕੂਮਕਲਾਂ ਦੀ ਪੁਲਿਸ ਨੂੰ ਮੁਕੱਦਮਾ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਤਫਤੀਸ਼ੀ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਕੇਸ ਵਿੱਚ ਪੁਲਿਸ ਨੇ ਨੰਦ ਸਿੰਘ ਅਤੇ ਬਲਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।