ਚੋਣਾਂ ਤੋਂ ਪਹਿਲਾਂ ਸਮਰਾਲਾ ’ਚ ਭਾਜਪਾ ਨੇ ਵਿੱਢੀ ਜਥੇਬੰਦਕ ਮਜ਼ਬੂਤੀ ਦੀ ਮੁਹਿੰਮ, ਦੋ ਅਹਿਮ ਸਰਕਲਾਂ ਦੀ ਕਮਾਨ ਨਵੇਂ ਚਿਹਰਿਆਂ ਨੂੰ ਸੌਂਪੀ 027 ਦੀਆਂ ਚੋਣਾਂ ਤੋਂ ਪਹਿਲਾਂ ਸਮਰਾਲਾ ਵਿੱਚ ਭਾਜਪਾ ਨੇ ਵਿੱਢੀ ਜਥੇਬੰਦਕ ਮਜ਼ਬੂਤੀ ਦੀ ਮੁਹਿੰਮ
Publish Date: Sat, 21 Nov 2026 08:17 PM (IST)
Updated Date: Sun, 22 Nov 2026 04:07 AM (IST)
ਪੀ 11 : ਸਮਰਾਲਾ ਵਿੱਚ ਭਾਜਪਾ ਵੱਲੋਂ ਵਿੱਢੀ ਜਥੇਬੰਦਕ ਮਜ਼ਬੂਤੀ ਦੀ ਮੁਹਿੰਮ ਦਾ ਦ੍ਰਿਸ਼। ਦਰਸ਼ਨ ਸਿੰਘ ਬੌਦਲੀ, ਪੰਜਾਬੀ ਜਾਗਰਣ ਸਮਰਾਲਾ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਹੌਲੀ-ਹੌਲੀ ਗਰਮਾਉਣ ਲੱਗਾ ਹੈ ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਸਿਆਸੀ ਸਰਗਰਮੀ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਨੇ ਸਮਰਾਲਾ ਵਿਧਾਨ ਸਭਾ ਹਲਕੇ ’ਚ ਆਪਣੀ ਪਕੜ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਨਵੀਂ ਤਾਕਤ ਦੇਣ ਲਈ ਅਹਿਮ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੰਨਾ ਅਨੂਪ ਸ਼ਰਮਾ ਵੱਲੋਂ ਬਿਕਰਮ ਭਨੋਟ ਨੂੰ ਸਮਰਾਲਾ ਸਰਕਲ ਦਾ ਪ੍ਰਧਾਨ ਅਤੇ ਜਸਕਰਨ ਸਿੰਘ ਜੱਸਾ ਨੂੰ ਬਰਧਾਲਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨੂੰ ਸਮਰਾਲਾ ਹਲਕੇ ਵਿੱਚ ਭਾਜਪਾ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਤੇਜ਼ ਕਰਨ ਅਤੇ ਵਰਕਰਾਂ ਨੂੰ ਨਵੀਂ ਜ਼ਿੰਮੇਵਾਰੀ ਦੇ ਕੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਦੋਵਾਂ ਸਰਕਲਾਂ ਵਿੱਚ ਨਵੇਂ ਪ੍ਰਧਾਨਾਂ ਦੀ ਨਿਯੁਕਤੀ ਨਾਲ ਸਥਾਨਕ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਦੀ ਦਿਸ਼ਾ ਵਿੱਚ ਕਦਮ ਚੁੱਕਿਆ ਗਿਆ ਹੈ। ਨਵ-ਨਿਯੁਕਤ ਸਮਰਾਲਾ ਸਰਕਲ ਪ੍ਰਧਾਨ ਬਿਕਰਮ ਭਨੋਟ ਅਤੇ ਬਰਧਾਲਾ ਸਰਕਲ ਪ੍ਰਧਾਨ ਜਸਕਰਨ ਸਿੰਘ ਜੱਸਾ ਨੇ ਪਾਰਟੀ ਦੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹਨ, ਜਿਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਸਮਰਾਲਾ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਵਰਗ ਦੇ ਲੋਕਾਂ ਤੱਕ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣਾ ਹੋਵੇਗਾ। ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਵਰਕਰਾਂ ਨੂੰ ਨਾਲ ਲੈ ਕੇ ਨਵੇਂ ਨੌਜਵਾਨਾਂ ਅਤੇ ਹੋਰ ਲੋਕਾਂ ਨੂੰ ਸੰਗਠਨ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣ ਲਈ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਸਮਰਾਲਾ ਨੀਸ਼ੂ ਚਹਿਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨਵੇਂ ਨਿਯੁਕਤ ਸਰਕਲ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦੇ ਹੋਏ ਸਮਰਾਲਾ ਹਲਕੇ ਵਿੱਚ ਭਾਜਪਾ ਦੇ ਸੰਗਠਨ ਨੂੰ ਨਵੀਂ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਰੱਕੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਦਾ ਆਪਸੀ ਤਾਲਮੇਲ, ਇਕਜੁੱਟਤਾ ਅਤੇ ਸਮਰਪਣ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਦੀਪ ਭਾਰਤੀ, ਦਵਿੰਦਰ ਸਿੰਘ ਕੋ ਕੋਆਪਰੇਟਿਵ ਸੈੱਲ ਪੰਜਾਬ ਅਜੀਤ ਗੁਪਤਾ, ਰਮਨ ਖੁੱਲਰ, ਪ੍ਰਕਾਸ਼ ਲਾਲ, ਜਸਪ੍ਰੀਤ, ਜਸਪਾਲ ਗੋਪਾਲ, ਰਜਤ ਖੁੱਲਰ, ਦੀਪਕ ਕਸ਼ਯਪ, ਸੰਨੀ ਸ਼ਰਮਾ, ਸ਼ਿੰਪੂ, ਗਗਨ, ਜੱਗੀ ਚੇਹਿਲਾਂ, ਲਾਡੀ ਸਰਪੰਚ, ਕਸ਼ਮੀਰੀ ਲਾਲ, ਜਗਤਾਰ ਸਿੰਘ, ਹਰਤਾਜ ਬੱਸੀ, ਪ੍ਰਭਜੋਤ ਸਿੰਘ, ਹਿੰਦਾ ਮੰਗਤ, ਗੁਰਜੀਤ ਸਿੰਘ, ਸੁਖਚੈਨ, ਸ਼ੈਂਕੀ, ਟਿੰਕੂ ਅਤੇ ਬਾਵਾ ਸਮਰਾਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਨਵੀਆਂ ਨਿਯੁਕਤੀਆਂ ਨੇ ਭਾਜਪਾ ਦੇ ਸਥਾਨਕ ਸੰਗਠਨ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਪਾਰਟੀ ਵਰਕਰਾਂ ਵਿੱਚ ਇਨ੍ਹਾਂ ਫੈਸਲਿਆਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਗੂਆਂ ਨੇ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਰਾਲਾ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਦੁਹਰਾਇਆ।