ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਪਿੰਡ ਕਿਸ਼ਨਪੁਰਾ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Mon, 09 Feb 2026 06:51 PM (IST)
Updated Date: Tue, 10 Feb 2026 04:08 AM (IST)
ਸੰਤੋਸ਼ ਕੁਮਾਰ ਸਿੰਗਲਾ, ਪੰਜਾਬੀ ਜਾਗਰਣ
ਮਲੌਦ : ਪਿੰਡ ਕਿਸ਼ਨਪੁਰਾ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿੱਚ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਆਪ ਆਗੂ ਬੂਟਾ ਸਿੰਘ ਰਾਣੋ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਚਰਚਾ ਕੀਤੀ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੀ ਸਜਾਇਆ ਗਿਆ ਜਿਸ ਦਾ ਪਿੰਡ ਵਾਸੀਆਂ ਵੱਲੋਂ ਵੱਖ ਵੱਖ ਥਾਵਾ ਤੇ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਸਰਪੰਚ ਮਨਦੀਪ ਸਿੰਘ ਕਿਸ਼ਨਪੁਰਾ ਅਤੇ ਹੋਰਨਾਂ ਆਗੂਆਂ ਨੇ ਪ੍ਰਬੰਧਕਾਂ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ।