ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਨਾਲ ਕੀਤਾ ਨਿਹਾਲ
ਕੀਰਤਨ ਸਮਾਗਮ ਵਿੱਚ ਭਾਈ ਭੁਪਿੰਦਰ ਸਿੰਘ ਖਾਲਸਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
Publish Date: Wed, 29 Apr 2026 10:51 PM (IST)
Updated Date: Wed, 29 Apr 2026 10:55 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸੰਗਤਾਂ ਨੂੰ ਧਰਮ ਦੇ ਮਾਰਗ ਉੱਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਭਾਈ ਭੁਪਿੰਦਰ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਐੱਨਪੀ ਸਿੰਘ ਕਥੂਰੀਆ, ਰਘਬੀਰ ਸਿੰਘ, ਹਰਪਾਲ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਅਵਤਾਰ ਸਿੰਘ ਮਿੱਢਾ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।