ਭਾਈ ਮੰਝ ਸੇਵਕ ਜੱਥੇ ਨੇ ਕਰਵਾਇਆ ਕੀਰਤਨ ਸਮਾਗਮ ਸਿਮਰਨ ਅਭਿਆਸ
ਭਾਈ ਮੰਝ ਸੇਵਕ ਜੱਥੇ ਨੇ ਕਰਵਾਇਆ ਕੀਰਤਨ ਸਮਾਗਮ ਸਿਮਰਨ ਅਭਿਆਸ
Publish Date: Mon, 11 May 2026 10:13 PM (IST)
Updated Date: Tue, 12 May 2026 04:15 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਾਈ ਮੰਝ ਸੇਵਕ ਜੱਥਾ ਮਾਡਲ ਗ੍ਰਾਮ ਵੱਲੋਂ ਲੜੀਵਾਰ ਕੀਰਤਨ ਸਮਾਗਮ ਸਿਮਰਨ ਅਭਿਆਸ ਪ੍ਰੋਗਰਾਮ ਹੋਇਆ। ਜਿਸ ਵਿੱਚ ਭਾਈ ਮੰਝ ਸੇਵਕ ਜੱਥਾ ਮਾਡਲ ਗ੍ਰਾਮ ਦੇ ਕੀਰਤਨੀ ਵੀਰ ਅਤੇ ਬੀਬੀਆਂ ਵਿੱਚ ਭਾਈ ਗੁਰਚਰਨ ਸਿੰਘ, ਬੀਬੀ ਹਰਿੰਦਰ ਕੌਰ, ਬੀਬੀ ਜਸਵਿੰਦਰ ਕੌਰ ਨੂਰੀ ਅਤੇ ਭਾਈ ਪਰਮਿੰਦਰ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਅਰਵਿੰਦਰ ਪਾਲ ਸਿੰਘ ਬੰਟੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਜਤਿੰਦਰ ਸਿੰਘ ਗਲਹੋਤਰਾ, ਅਰਵਿੰਦਰ ਪਾਲ ਸਿੰਘ ਬੰਟੀ, ਪਰਮਜੀਤ ਸਿੰਘ, ਜਸਬੀਰ ਸਿੰਘ ਵਾਲੀਆ, ਹਰਵਿੰਦਰ ਸਿੰਘ ਭੱਲਾ, ਕੰਵਲਜੀਤ ਸਿੰਘ, ਅਮਰਜੀਤ ਸਿੰਘ ਐਡਵੋਕੇਟ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਂਬਰ ਨਵਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਜੱਥੇ ਦੇ ਮੈਂਬਰ ਅਮਰੀਕ ਸਿੰਘ, ਰਵਿੰਦਰ ਸਿੰਘ, ਭੁਪਿੰਦਰ ਸਿੰਘ ਬੱਗਾ, ਗੁਰਵਿੰਦਰ ਸਿੰਘ ਰਾਜਾ, ਇਸ਼ਦੀਪ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਹਰਦੀਪ ਸਿੰਘ ਸੀਕਰੀ, ਬੀਬੀ ਗੁਰਮੀਤ ਕੌਰ ਅਤੇ ਸਿਮਰਨ ਕੌਰ ਸ਼ਾਮਲ ਹੋਏ। ਸਮਾਗਮ ਦਂ ਸਮਾਪਤੀ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।