ਬਲਜੀਤ ਜਮਾਲਪੁਰ, ਕੁਹਾੜਾ

ਪੰਜਾਬ 'ਚ ਹੋਈਆਂ ਕੌਂਸਲ ਚੋਣਾਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨੇ ਇਹੇ ਸਾਬਤ ਕਰ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ 4 ਸਾਲਾਂ 'ਚ ਪੰਜਾਬ ਦੀ ਜਨਤਾ ਨਾਲ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਹਰ ਇਕ ਵਾਅਦਾ ਪੂਰਾ ਕੀਤਾ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜਰਨਲ ਸੈਕਟਰੀ ਪੰਜਾਬ ਭਿਲੰਦਰ ਸਿੰਘ ਭੰਡਾਲ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਮੁੰਡੀਆਂ ਨੇ ਸਾਂਝੇ ਤੌਰ 'ਤੇ ਕੀਤਾ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਮੌਕੇ ਪੰਜਾਬ ਦੇ ਲੋਕਾਂ ਨਾਲ ਧੱਕੇਸ਼ਾਹੀ ਹੋਈ ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦਾ ਸ਼ਿਕਾਰ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਤਾਂ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੱਕ ਕਰਵਾਈਆਂ ਸਨ ਜੋ ਪੰਜਾਬ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਹਰ ਵਰਗ ਖੁਸ਼ਹਾਲ ਹੈ। ਇਸ ਮੌਕੇ ਗੁਰਮੀਤ ਸਿੰਘ ਬਰਾੜ, ਜੋਦ ਸਿੰਘ, ਇੰਦਰਜੀਤ ਸਿੰਘ ਗਰੇਵਾਲ, ਜਗਜੀਵਨ ਸਿੰਘ ਗਰੇਵਾਲ, ਅਨੀਲ ਕੁਮਾਰ, ਪੱਪੀ ਮੁੰਡੀਆਂ, ਪ੍ਰਮੋਦ ਅਗਰਵਾਲ, ਯਾਦਵਿੰਦਰ ਸਿੰਘ ਲਿਬੜਾ, ਰਾਜਾਕਰਨਵੀਰ ਆਦਿ ਹਾਜ਼ਰ ਸਨ।