ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ : ਬੀਤੇ ਦਿਨੀਂ ਡਾਇਰੈਕਟੋਰੇਟ ਯੁਵਕ ਸੇਵਾਵਾਂ ਪੰਜਾਬ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ, ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਮੋਹਾਲੀ ਵਿਖੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ 'ਚ ਨੌਜਵਾਨ ਭੰਗੜੇ ਦੇ ਕਲਾਕਾਰਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ 'ਚੋਂ ਮੋਹਿਤ ਕੁਮਾਰ ਸਮਰਾਲਾ ਨੇ ਪਹਿਲਾ ਸਥਾਨ ਪ੍ਰਰਾਪਤ ਕੀਤਾ। ਇਹ ਜਾਣਕਾਰੀ ਮੋਹਿਤ ਕੁਮਾਰ ਦੇ ਪਿਤਾ ਏਐੱਸਆਈ ਰਾਕੇਸ਼ ਕੁਮਾਰ ਵੱਲੋਂ ਦਿੱਤੀ ਗਈ।