ਭਾਕਿਯੂ (ਡਕੌਂਦਾ) ਵੱਲੋਂ ਉਮੈਦਪੁਰੀ ਇਕਾਈ ਦਾ ਗਠਨ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਉਮੈਦਪੁਰੀ ਇਕਾਈ ਦਾ ਕੀਤਾ ਗਠਨ
Publish Date: Fri, 06 Mar 2026 07:46 PM (IST)
Updated Date: Fri, 06 Mar 2026 07:48 PM (IST)

- ਜੋਰਾ ਸਿੰਘ ਝੱਜ ਨੂੰ ਸਰਬਸੰਮਤੀ ਨਾਲ ਪ੍ਰਧਾਨ ਕੀਤਾ ਨਿਯੁਕਤ ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁੰਡਾਣੀ ਕਲਾਂ ਅਤੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰ ਦੀ ਅਗਵਾਈ ਹੇਠ ਪਿੰਡ ਉਮੈਦਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰੇ ਕੀਤੇ ਗਏ ਅਤੇ ਇਨ੍ਹਾਂ ਦੇ ਹੱਲ ਲਈ ਇੱਕਜੁਟ ਹੋ ਕੇ ਚੱਲਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਪਿੰਡ ਪੱਧਰ ’ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਉਮੈਦਪੁਰ ਇਕਾਈ ਦਾ ਗਠਨ ਕੀਤਾ ਗਿਆ। ਇਸ ਦੌਰਾਨ ਸਰਬਸੰਮਤੀ ਨਾਲ ਜੋਰਾ ਸਿੰਘ ਨੂੰ ਉਮੈਦਪੁਰ ਇਕਾਈ ਦਾ ਪ੍ਰਧਾਨ, ਬਲਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਨੂੰ ਜਨਰਲ ਸਕੱਤਰ, ਰਾਜਵੀਰ ਸਿੰਘ ਨੂੰ ਸਕੱਤਰ, ਰਵਿੰਦਰ ਸਿੰਘ ਨੂੰ ਕੈਸ਼ੀਅਰ ਅਤੇ ਸੰਤ ਸਿੰਘ ਨੂੰ ਸਹਾਇਕ ਕੈਸ਼ੀਅਰ ਨਿਯੁਕਤ ਕੀਤਾ ਗਿਆ। ਨਿਯੁਕਤੀ ਤੋਂ ਬਾਅਦ ਨਵ-ਨਿਯੁਕਤ ਪ੍ਰਧਾਨ ਜੋਰਾ ਸਿੰਘ ਨੇ ਯੂਨੀਅਨ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁੰਡਾਣੀ ਕਲਾਂ ਅਤੇ ਜ਼ਿਲ੍ਹਾ ਮੀਤ ਮਨਜਿੰਦਰ ਸਿੰਘ ਮੋਰਕਰੀਮਾਂ ਵੱਲੋਂ ਉਮੈਦਪੁਰ ਇਕਾਈ ਦੀ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਬਹੁਤ ਹੀ ਖਤਰਨਾਕ ਹੈ, ਕਿਉਂਕਿ ਇਹ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਰਨ ਵੱਲ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇੱਕਜੁਟ ਹੋ ਕੇ ਇਨ੍ਹਾਂ ਜਾਲਮ ਸਰਕਾਰਾਂ ਨੂੰ ਮੂੰਹ ਤੋੜ ਜਵਾਬ ਦੇਣਾ ਪਵੇਗਾ। ਉਨ੍ਹਾਂ 10 ਮਾਰਚ ਨੂੰ ਬਰਨਾਲਾ ਵਿਖੇ ਐੱਸਕੇਐੱਮ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਹੋਕਾ ਦਿੱਤਾ। ਇਸ ਮੌਕੇ ਮੀਟਿੰਗ ਜ਼ਿਲ੍ਹਾ ਕੈਸ਼ੀਅਰ ਸੁਖਦੇਵ ਸਿੰਘ ਲਹਿਲ, ਗਗਨਦੀਪ ਸਿੰਘ ਪਮਾਲੀ, ਜਗੀਰ ਸਿੰਘ ਲੀਹਾਂ, ਗੁਰਪ੍ਰੀਤ ਸਿੰਘ ਘੁੰਡਾਣੀ ਕਲਾਂ, ਅਮਨਿੰਦਰ ਸਿੰਘ, ਕੁਲਵਿੰਦਰ ਸਿੰਘ ਟਿੱਬਾ, ਗੁਰਿੰਦਰ ਸਿੰਘ, ਰਾਜਿੰਦਰ ਸਿੰਘ, ਜਗਪਾਲ ਸਿੰਘ, ਗੁਰਬਚਨ ਸਿੰਘ, ਜਗਰੂਪ ਸਿੰਘ, ਮੇਵਾ ਸਿੰਘ, ਜੁਗਰਾਜ ਸਿੰਘ, ਰਾਜਵੰਤ ਸਿੰਘ, ਸ਼ੇਰ ਸਿੰਘ, ਕੇਵਲ ਸਿੰਘ, ਗੁਰਚਰਨ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।