ਕਿਸਾਨਾਂ ਦਾ ਵੱਡਾ ਐਕਸ਼ਨ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਟੋਲ ਪਲਾਜ਼ੇ ਕਰਵਾਏ ਫ੍ਰੀ, ਲੋਕਾਂ ਨੂੰ ਲੱਗੀਆਂ ਮੌਜਾਂ
ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਅੰਦਰ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧਪੁਰਾ ਵਲੋਂ ਸੂਬੇ ਦੇ ਹੋਰਨਾਂ ਟੋਲ ਪਲਾਜ਼ਿਆਂ ਦੀ ਤਰ੍ਹਾਂ ਲੁਧਿਆਣਾ-ਅੰਮ੍ਰਿਤਸਰ ਹਾਈਵੇ ‘ਤੇ ਲਾਢੋਵਾਲ ਸਥਿਤ ਟੋਲ ਪਲਾਜ਼ਾ ਉਪਰ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਾਇਆ ਗਿਆ ਹੈ ਅਤੇ ਇਸ ਤਹਿਤ ਕਿਸਾਨਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਾਇਆ ਜਾ ਰਿਹਾ ਹੈ।
Publish Date: Fri, 27 Feb 2026 11:14 AM (IST)
Updated Date: Fri, 27 Feb 2026 12:53 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ , ਲੁਧਿਆਣਾ - ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਸੂਬੇ ਅੰਦਰ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧਪੁਰਾ ਵਲੋਂ ਸੂਬੇ ਦੇ ਹੋਰਨਾਂ ਟੋਲ ਪਲਾਜ਼ਿਆਂ ਦੀ ਤਰ੍ਹਾਂ ਲੁਧਿਆਣਾ-ਅੰਮ੍ਰਿਤਸਰ ਹਾਈਵੇ ‘ਤੇ ਲਾਢੋਵਾਲ ਸਥਿਤ ਟੋਲ ਪਲਾਜ਼ਾ ਉਪਰ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਾਇਆ ਗਿਆ ਹੈ ਅਤੇ ਇਸ ਤਹਿਤ ਕਿਸਾਨਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਾਇਆ ਜਾ ਰਿਹਾ ਹੈ।
ਇਸ ਮੌਕੇ ਜਥੇਬੰਦੀ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਟੋਲ ਪਲਾਜ਼ਾ ਨੂੰ ਬਾਦ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਵਾਹਨਾਂ ਲਈ ਮੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਸਥਿਤੀ ਬਿਲਕੁਲ ਕਾਬੂ ਹੇਠ ਹੈ ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਸਥਿਤੀ ਉਪਰ ਲਗਾਤਾਰ ਨਿਗਰਾਨੀ ਰੱਖ ਰਹੇ ਹਨ।