ਏਕਤਾ ਉਗਰਾਹਾਂ ਨੇ 15 ਦੇ ਪ੍ਰੋਗਰਾਮ ਦੀ ਤਿਆਰੀ ਵਿੱਢੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਦਰਾਂ ਮਈ ਦੇ ਪ੍ਰੋਗਰਾਮ ਦੀ ਤਿਆਰੀ ਵਿੱਢੀ
Publish Date: Mon, 04 May 2026 08:57 PM (IST)
Updated Date: Tue, 05 May 2026 04:17 AM (IST)

ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ, ਰਾੜਾ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਲੌਦ ਦੇ ਪਿੰਡ ਕੁਲਾੜ੍ਹ ਵਿਖੇ ਜਨਰਲ ਸਕੱਤਰ ਚਰਨ ਸਿੰਘ ਕੁਲਾੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਸਮੇਂ ਮੀਟਿੰਗ ਨੂੰ ਚਰਨ ਸਿੰਘ ਨੇ ਸੰਬੋਧਨ ਕਰਦਿਆਂ ਪਿੰਡ ਨੂੰ ਯੂਨੀਅਨ ਦੀਆਂ ਸਰਗਰਮੀਆਂ ਵਿੱਚ ਸ਼ਮੂਲੀਅਤ ਵਧਾਉਣ ਲਈ ਗੱਲ ਕੀਤੀ ਗਈ ਅਤੇ ਛਿਮਾਹੀ ਫੰਡ ਦਾ ਹਿਸਾਬ ਕਿਤਾਬ ਪਿੰਡ ਇਕਾਈ ਨੂੰ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕੁਲਾਹੜ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਭਾਖੜਾ ਮੈਨੇਜਮੈਂਟ ਬੋਰਡ ਵਿੱਚੋਂ ਬਾਹਰ ਕੱਢਣ ਦਾ ਰਸਤਾ ਅਖਤਿਆਰ ਕਰ ਲਿਆ ਹੈ। ਇਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 15 ਮਈ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ।ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਭੈਣਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਜੱਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਦੱਸਿਆ ਅਤੇ ਪਿੰਡ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਜੱਥੇਬੰਦੀ ਰਾਹੀਂ ਇਕੱਠੇ ਹੋ ਕੇ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ’ਚੋਂ ਪਿਛਲੀ ਛਿਮਾਹੀ ਦੇ ਇਕੱਠੇ ਕੀਤੇ ਗਏ ਫੰਡ ਦੇ ਹਿਸਾਬ ਦੇ ਪੋਸਟਰ ਬਣਾ ਕੇ ਮੁੱਖ ਥਾਂਵਾਂ ਤੇ ਲਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਰਣਪ੍ਰੀਤ ਸਿੰਘ ਮੀਤ ਪ੍ਰਧਾਨ, ਅਮਨਦੀਪ ਸਿੰਘ ਸੇਠ, ਨਿਰਮਲ ਸਿੰਘ,ਮੇਜਰ ਸਿੰਘ,ਲੱਕੀ ਸਿੰਘ, ਜਤਿੰਦਰ ਸਿੰਘ, ਰੋਹੀ ਸਿੰਘ, ਜਾਗਰੀ ਸਿੰਘ,ਸਹਿਜ ਸਿੰਘ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।