- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਰਾਉਂ ਪੁੱਜੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਡਾਂਗ ਦੇ ਜ਼ੋਰ ਤੇ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ ਯੁੱਧ ਪੰਜਾਬ ਦੀ ਜਵਾਨੀ ਵਿਰੁੱਧ ਚੱਲ ਰਿਹਾ ਹੈ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ : ਜਗਰਾਉਂ ਪੁੱਜੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਡਾਂਗ ਦੇ ਜ਼ੋਰ ਤੇ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ ਯੁੱਧ ਪੰਜਾਬ ਦੀ ਜਵਾਨੀ ਵਿਰੁੱਧ ਚੱਲ ਰਿਹਾ ਹੈ। ਇਸ ਸਰਕਾਰ ਦੇ ਕਾਰਜਕਾਲ ਵਿੱਚ ਲੱਖਾਂ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਜਾਨ ਗੁਆ ਚੁੱਕੇ ਹਨ। ਇਸ ਦੇ ਬਾਵਜੂਦ ਨਸ਼ਿਆਂ ਦੇ ਖਾਤਮੇ ਦਾ ਝੂਠਾ ਪ੍ਰਚਾਰ ਕਰਨ ਵਾਲੀ ਇਹ ਸਰਕਾਰ ਜਨਤਾ ਦਾ ਪੈਸਾ ਪਾਣੀ ਵਾਂਗ ਇਸ਼ਤਿਹਾਰਾਂ ਵਿੱਚ ਖਰਚ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਮਹਿਲਾ ਡੀਜੀਪੀ ਅਫਸਰ ਦੀ ਅਗਵਾਹੀ ਹੇਠ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸੇ ਤਰ੍ਹਾਂ ਹਰ ਇੱਕ ਸ਼ਹਿਰ ਵਿੱਚ ਮਹਿਲਾ ਪੁਲਿਸ ਅਫਸਰ ਇਸ ਟਾਸਕ ਫੋਰਸ ਦੀ ਅਗਵਾਈ ਕਰਨਗੇ। ਜਿਨਾਂ ਨੂੰ ਅਕਾਲੀ ਦਲ ਨਾਲ ਜੁੜੀਆਂ ਬੀਬੀਆਂ ਦੀ ਫੌਜ ਨਸ਼ਾ ਤਸਕਰਾਂ ਦੀ ਸੂਚਨਾ ਦੇਵੇਗੀ ਅਤੇ ਉਹ ਇਸ ਤੇ ਤੁਰੰਤ ਕਾਰਵਾਈ ਕਰਨਗੇ। ਇਸ ਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਨਸ਼ਾ ਵੇਚਦਾ ਫੜੇ ਜਾਣ ਵਾਲੇ ਨੂੰ ਸਿੱਧੀ 10 ਸਾਲ ਦੀ ਸਜ਼ਾ ਹੋਵੇਗੀ। ਇਸ ਦੌਰਾਨ ਉਸ ਨੂੰ ਕੋਈ ਜਮਾਨਤ ਨਹੀਂ ਮਿਲੇਗੀ ਦਾ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਕ੍ਰਾਈਮ ਬਿਊਰੋ ਦੀ ਰਿਪੋਰਟ ਅਨੁਸਾਰ ਦੇਸ਼ ਚ ਸਭ ਨਾਲੋਂ ਵੱਧ ਪੰਜਾਬ ਵਿੱਚ ਨਸ਼ਾ ਵਿਕਦਾ ਹੈ ਅਤੇ ਦੇਸ਼ ਵਿੱਚ ਨਸ਼ਿਆਂ ਨਾਲ ਪੰਜਾਬ 'ਚ ਸਾਹਿਬ ਨਾਲੋਂ ਵੱਧ ਮੌਤਾਂ ਵਾਲਾ ਦੂਜਾ ਸੂਬਾ ਹੈ।
]
ਇਹ ਹਕੀਕਤ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਸ਼ਿਆਂ ਖਿਲਾਫ ਡਰਾਮੇਬਾਜ਼ੀ ਦੀ ਪੋਲ ਉਧੇੜਦੀ ਹੈ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੀ ਬੀਬੀਆਂ ਨੂੰ ਅਕਾਲੀ ਦਲ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।