ਬੀਬੀ ਛੀਨਾ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਬੀਬੀ ਛੀਨਾ ਨੇ ਮਹਾਂ ਸਿੰਘ ਨਗਰ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Publish Date: Tue, 24 Mar 2026 07:38 PM (IST)
Updated Date: Wed, 25 Mar 2026 04:08 AM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 35 ਦੇ ਮਹਾਂ ਸਿੰਘ ਨਗਰ ਵਿੱਚ ਲੰਬੇ ਸਮੇਂ ਤੋਂ ਚਲੀ ਆ ਰਹੀ ਸੜਕ ਨਿਰਮਾਣ ਦੀ ਮੰਗ ਨੂੰ ਪੂਰਾ ਕਰਦਿਆਂ ਸੜਕ ਨਿਰਮਾਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੀਬੀ ਛੀਨਾ ਨੇ ਕਿਹਾ ਕਿ ਇਸ ਪ੍ਰਾਜੈਕਟ ਤੇ ਲਗਭਗ 43 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਵਿਕਾਸ ਕਾਰਜ ਅਧੀਨ ਮੁਹੱਲਾ ਮਹਾਂ ਸਿੰਘ ਨਗਰ ਦੀਆਂ ਸੜਕਾਂ ਨੂੰ ਆਰਐਮਸੀ. ਨਾਲ ਮਜ਼ਬੂਤ ਅਤੇ ਆਧੁਨਿਕ ਬਣਾਇਆ ਜਾਵੇਗਾ, ਇਸ ਸੜਕ ਨਿਰਮਾਣ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਤੇ ਲੋਕਾਂ ਨੇ ਇਸ ਉਪਰਾਲੇ ਲਈ ਵਾਰਡ ਨੰਬਰ 35 ਦੀ ਕੌਂਸਲਰ ਪ੍ਰਭਜੋਤ ਕੌਰ ਧੁੰਨਾ ਅਤੇ ਹਲਕਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਜਗਦੇਵ ਸਿੰਘ ਧੁੰਨਾਂ,ਪੀਏ ਹਰਪ੍ਰੀਤ ਸਿੰਘ, ਮਹਿਤਾਬ ਸਿੰਘ ਬੰਟੀ, ਕੁਲਦੀਪ ਸਿੰਘ ਰਾਹੀ, ਚਰਨਜੀਤ ਸਿੰਘ ਚੰਦਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਵੀ ਮੌਜੂਦ ਸਨ।