ਵਿਧਾਇਕਾ ਛੀਨਾ ਵੱਲੋਂ ਤੀਰਥ ਯਾਤਰਾ ਲਈ ਬੱਸ ਰਵਾਨਾ
ਬੀਬੀ ਛੀਨਾ ਨੇ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
Publish Date: Wed, 22 Apr 2026 06:45 PM (IST)
Updated Date: Thu, 23 Apr 2026 04:05 AM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ
‘ਆਪ’ ਸਰਕਾਰ ਵੱਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਤਹਿਤ ਹਲਕਾ ਦੱਖਣੀ ਦੇ ਵਾਰਡ ਨੰਬਰ 36 ਪਿੰਡ ਲੁਹਾਰਾ ਤੋਂ 25ਵੀਂ ਬੱਸ ਰਵਾਨਾ ਕੀਤੀ ਗਈ। ਅੱਜ ਹਲਕਾ ਦੱਖਣੀ ਦੇ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਨੇ ਕਿਹਾ ਇਹ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਲੋਕ ਮੁਫ਼ਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਬੀਬੀ ਛੀਨਾ ਨੇ ਕਿਹਾ ਕਿ ਲੋਕਾਂ ਵਿੱਚ ਇਸ ਯਾਤਰਾ ਪ੍ਰਤੀ ਕਾਫ਼ੀ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਵੀ ਸ਼ਰਧਾਲੂਆਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਰਸਤੇ ਵਿੱਚ ਖਾਣ-ਪੀਣ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ ਉੱਥੇ ਰਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਪੀਏ ਹਰਪ੍ਰੀਤ ਸਿੰਘ,ਮਹਿਤਾਬ ਸਿੰਘ ਬੰਟੀ, ਕੁਲਦੀਪ ਸਿੰਘ ਰਾਹੀ, ਇੰਦਰਜੀਤ ਸਿੰਘ ਵਰਮਾ ਆਦਿ ਹਾਜ਼ਰ ਸਨ।