ਢੰਡਾਰੀ ਕਲਾਂ ’ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
ਬੀਬੀ ਛੀਨਾਂ ਨੇ ਢੰਡਾਰੀ ਕਲਾਂ ਵਿੱਚ ਸੜਕ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ
Publish Date: Fri, 20 Feb 2026 06:57 PM (IST)
Updated Date: Fri, 20 Feb 2026 07:00 PM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ : ਸੜਕੀ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਹੁਲਾਰਾ ਦਿੰਦੇ ਹੋਏ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਕੈਂਪਾਂ ਕੋਲਾ ਰੋਡ ਤੋਂ ਢੰਡਾਰੀ ਕਲਾਂ ਤਕ ਲਿੰਕ ਸੜਕ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਬੀਬੀ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਨੈੱਟਵਰਕ ਨੂੰ ਆਧੁਨਿਕ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪ੍ਰਾਜੈਕਟ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰੇਗਾ। ਅਧਿਕਾਰੀਆਂ ਨੂੰ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਵਾਤਾਵਰਣ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੀਬੀ ਛੀਨਾ ਨੇ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜ ਬੜੀ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ। ਜਿਸ ਨਾਲ ਇਲਾਕੇ ਦੀ ਸੂਰਤ ਜਲਦੀ ਹੀ ਬਦਲੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਨਾ ਬਣਨ ਕਰ ਕੇ ਲੋਕਾਂ ਨੂੰ ਆਵਾਜਾਈ ਦੀ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਬਰਸਾਤ ਦੇ ਦਿਨਾਂ ਵਿੱਚ ਹਾਲਾਤ ਹੋਰ ਵੀ ਖ਼ਰਾਬ ਹੋ ਜਾਂਦੇ ਸਨ। ਹੁਣ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸੁਖਦੇਵ ਸਿੰਘ, ਬਲਵੀਰ ਸਿੰਘ ਭੋਲਾ, ਕ੍ਰਿਸ਼ਨ ਕੁਮਾਰ ਢੰਡਾਰੀ, ਪ੍ਰੇਮ ਸਿੰਘ ਗਰਚਾ, ਸੰਤੋਸ਼ ਸਿੰਘ, ਦਿਲ ਮਲ ਸਿੰਘ ਸੇਠੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਕੁਲਵੰਤ ਸਿੰਘ ਗਰੇਵਾਲ, ਗੋਲਡੀ ਗਰਚਾ ਅਤੇ ਪਵਾਰਜੀਤ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।