ਸੁਖਦੇਵ ਗਰਗ, ਜਗਰਾਓਂ : ਸਨਮਤੀ ਸਕੂਲ ਵੱਲੋਂ ਵਿਦਿਆਰਥੀਆਂ ਦੀ ਵੋਟ ਦੀ ਮਹੱਤਤਾ ਵਿਸ਼ੇ 'ਤੇ ਵੀਰਵਾਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਡਾਇਰੈਕਟਰ ਸ਼ਸ਼ੀ ਜੈਨ, ਪਿੰ੍ਸੀਪਲ ਸੁਪਿ੍ਰਆ ਖੁਰਾਣਾ ਤੇ ਸੁਨੀਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਲੋਕਤੰਤਰ ਦਾ ਜਸ਼ਨ' ਮੁਹਿੰਮ ਤਹਿਤ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਮਾਗਮ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ 'ਚ ਵੋਟ ਪ੍ਰਤੀ ਰੁਚੀ ਪੈਦਾ ਕੀਤੀ ਜਾਵੇ। ਉਨ੍ਹਾਂ ਦੱਸਿਆ 'ਲੋਕਤੰਤਰ ਦਾ ਜਸ਼ਨ' ਮੁਹਿੰਮ ਤਹਿਤ ਸਕੂਲ ਦੇ ਪਲੇਅ ਵੇਅ ਵਿੰਗ ਵਿਚ ਜਿੱਥੇ ਭਾਸ਼ਣ ਸਰਗਰਮੀ ਕਰਵਾਈ ਉੱਥੇ ਵੋਟ ਦੀ ਜਾਗਰੂਕਤਾ ਲਈ ਸਾਈਕਲ ਰੈਲੀ ਵੀ ਕੱਢੀ ਜਿਸ ਵਿਚ ਵਿਦਿਆਰਥੀਆਂ ਨੇ ਬੋਰਡ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੋਸਟਰ ਤੇ ਬੈਨਰ ਫੜੇ ਹੋਏ ਸਨ।