
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੂਤਰਾਂ ਮੁਤਾਬਕ ਦੋਵੇਂ ਮੋਟਰਸਾਈਕਲਾਂ ਦੀ ਰਫ਼ਤਾਰ ਕਾਫ਼ੀ ਤੇਜ਼ ਸੀ ਅਤੇ ਇਸੇ ਦੌਰਾਨ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਮੌਕੇ ’ਤੇ ਹਾਹਾਕਾਰ ਮਚ ਗਈ। ਦੋ ਮੋਟਰਸਾਈਕਲਾਂ ਤੇ ਕੁੱਲ ਚਾਰ ਨੌਜਵਾਨ ਸਵਾਰ ਸਨ ਜਿਨਾਂ ਚੋਂ ਤਿੰਨ ਦੀ ਥਾਂ ਤੇ ਹੀ ਮੌਤ ਹੋ ਗਈ ਅਤੇ ਇੱਕ ਲੜਕਾ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ।

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ : ਹੰਬੜਾ ਰੋਡ ’ਤੇ ਤੇਜ਼ ਰਫ਼ਤਾਰ ਦਾ ਕਹਿਰ ਉਸ ਸਮੇਂ ਸਾਹਮਣੇ ਆਇਆ, ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੀਏਯੂ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਦੋਵੇਂ ਮੋਟਰਸਾਈਕਲਾਂ ਦੀ ਰਫ਼ਤਾਰ ਕਾਫ਼ੀ ਤੇਜ਼ ਸੀ ਅਤੇ ਇਸੇ ਦੌਰਾਨ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਮੌਕੇ ’ਤੇ ਹਾਹਾਕਾਰ ਮਚ ਗਈ। ਦੋ ਮੋਟਰਸਾਈਕਲਾਂ ਤੇ ਕੁੱਲ ਚਾਰ ਨੌਜਵਾਨ ਸਵਾਰ ਸਨ ਜਿਨਾਂ ਚੋਂ ਤਿੰਨ ਦੀ ਥਾਂ ਤੇ ਹੀ ਮੌਤ ਹੋ ਗਈ ਅਤੇ ਇੱਕ ਲੜਕਾ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਨਾਲ ਸਬੰਧਤ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਇਹ ਹਾਦਸਾ ਇਕ ਵਾਰ ਫਿਰ ਸੜਕ ਸੁਰੱਖਿਆ ਪ੍ਰਤੀ ਗੰਭੀਰਤਾ ਵਰਤਣ ਦੀ ਲੋੜ ਨੂੰ ਉਜਾਗਰ ਕਰਦਾ ਹੈ। ਤੇਜ਼ ਰਫ਼ਤਾਰ ਵਾਹਨ ਚਲਾਉਣ ਦੀ ਬਜਾਏ ਸੜਕ ’ਤੇ ਨਿਰਧਾਰਤ ਗਤੀ ਸੀਮਾ ਦੀ ਪਾਲਣਾ, ਹੈਲਮੈਟ ਦੀ ਵਰਤੋਂ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਹੀ ਅਜਿਹੇ ਦਰਦਨਾਕ ਹਾਦਸਿਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।