- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਂਚ ਉਪਰੰਤ ਥਾਣਾ ਮੋਤੀ ਨਗਰ ਦੀ ਪੁਲਿਸ ਨੇ 141 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਦੋਸ਼ ਹੈ ਕਿ ਸਬੰਧਤ ਵਿਅਕਤੀਆਂ ਵੱਲੋਂ ਵਪਾਰਕ ਜ਼ਮੀਨ ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਦਰਸਾ ਕੇ ਦਸਤਾਵੇਜ਼ ਤਿਆਰ ਕਰਵਾਏ, ਜਿਸ ਕਾਰਨ ਜ਼ਮੀਨ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਬਣਦੀ ਸਟੈਂਪ ਡਿਊਟੀ ਘੱਟ ਅਦਾ ਹੋਈ। ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪੁੱਜਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਂਚ ਕੀਤੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਵਪਾਰਕ ਉਦੇਸ਼ ਲਈ ਵਰਤੀ ਜਾਣ ਵਾਲੀ ਜ਼ਮੀਨ ਨੂੰ ਖੇਤੀਬਾੜੀ ਵਾਲੀ ਜ਼ਮੀਨ ਦੱਸ ਕੇ ਸਟੈਂਪ ਡਿਊਟੀ ਦੀ ਅਦਾਇਗੀ ’ਚ ਕਥਿਤ ਤੌਰ ’ਤੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ’ਚ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ ਹੈ।
ਜਾਂਚ ਉਪਰੰਤ ਥਾਣਾ ਮੋਤੀ ਨਗਰ ਦੀ ਪੁਲਿਸ ਨੇ 141 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਵਿੱਚ ਦੋਸ਼ ਹੈ ਕਿ ਸਬੰਧਤ ਵਿਅਕਤੀਆਂ ਵੱਲੋਂ ਵਪਾਰਕ ਜ਼ਮੀਨ ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਦਰਸਾ ਕੇ ਦਸਤਾਵੇਜ਼ ਤਿਆਰ ਕਰਵਾਏ, ਜਿਸ ਕਾਰਨ ਜ਼ਮੀਨ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਬਣਦੀ ਸਟੈਂਪ ਡਿਊਟੀ ਘੱਟ ਅਦਾ ਹੋਈ। ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪੁੱਜਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਂਚ ਕੀਤੀ।
ਪੁਲਿਸ ਵੱਲੋਂ ਹੁਣ ਮਾਮਲੇ ਨਾਲ ਸਬੰਧਤ ਦਸਤਾਵੇਜ਼ਾਂ ਤੇ ਜ਼ਮੀਨ ਦੇ ਰਿਕਾਰਡ ਦੀ ਜਾਂਚ ਜਾਰੀ ਹੈ। ਇਸ ਨਾਲ ਹੀ ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਕਿਹੜੀ ਜ਼ਮੀਨ ਨੂੰ ਵਪਾਰਕ ਹੋਣ ਦੇ ਬਾਵਜੂਦ ਖੇਤੀਬਾੜੀ ਵਾਲੀ ਦਰਸਾਇਆ ਤੇ ਇਸ ਨਾਲ ਸਰਕਾਰ ਨੂੰ ਕਿੰਨੇ ਦੀ ਸਟੈਂਪ ਡਿਊਟੀ ਦਾ ਨੁਕਸਾਨ ਹੋਇਆ।
ਇਸ ਸਬੰਧੀ ਥਾਣਾ ਮੋਤੀ ਨਗਰ ਦੇ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੜਤਾਲ ਉਪਰੰਤ 141 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।