ਦੋਰਾਹਾ ਨੂੰ ਵੱਡੀ ਸੌਗਾਤ: ਰਵਨੀਤ ਬਿੱਟੂ ਨੇ 4 ਲੇਨ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ; ਮਾਲਵੇ ਦੇ ਵਿਕਾਸ ਨੂੰ ਲੱਗਣਗੇ ਖੰਭ
ਪਿਛਲੇ ਲੰਮੇ ਸਮੇਂ ਤੋਂ ਅਧੂਰਾ ਪਿਆ ਲੇਵਲ ਕ੍ਰਾਸਿੰਗ ਨੰਬਰ 164, ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਦਾ ਅੱਜ ਕੇਂਦਰੀ ਰਾਜ ਰੇਲਵੇ ਅਤੇ ਖਾਦ ਪ੍ਰੋਸੈਸਿੰਗ ਉਦਯੋਗ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਨੀਂਹ ਪੱਥਰ (ਸਿਲਾਨਿਆਸ) ਕਰਕੇ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਰਵਨੀਤ ਬਿੱਟੂ ਨੇ ਕਿ ਇਹ ਪ੍ਰੋਜੈਕਟ ਮਾਲਵਾ ਖੇਤਰ ਲਈ ਵਿਕਾਸ ਦਾ ਨਵਾਂ ਅਧਿਆਇ ਸਾਬਤ ਹੋਵੇਗਾ।
Publish Date: Tue, 17 Feb 2026 03:16 PM (IST)
Updated Date: Tue, 17 Feb 2026 03:18 PM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ- ਪਿਛਲੇ ਲੰਮੇ ਸਮੇਂ ਤੋਂ ਅਧੂਰਾ ਪਿਆ ਲੇਵਲ ਕ੍ਰਾਸਿੰਗ ਨੰਬਰ 164, ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਦਾ ਅੱਜ ਕੇਂਦਰੀ ਰਾਜ ਰੇਲਵੇ ਅਤੇ ਖਾਦ ਪ੍ਰੋਸੈਸਿੰਗ ਉਦਯੋਗ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਨੀਂਹ ਪੱਥਰ (ਸਿਲਾਨਿਆਸ) ਕਰਕੇ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਰਵਨੀਤ ਬਿੱਟੂ ਨੇ ਕਿ ਇਹ ਪ੍ਰੋਜੈਕਟ ਮਾਲਵਾ ਖੇਤਰ ਲਈ ਵਿਕਾਸ ਦਾ ਨਵਾਂ ਅਧਿਆਇ ਸਾਬਤ ਹੋਵੇਗਾ।
ਮੰਤਰੀ ਬਿੱਟੂ ਨੇ ਦੱਸਿਆ ਕਿ ਲਗਭਗ 70.55 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਚਾਰ ਲੇਨ ਰੇਲਵੇ ਓਵਰ ਬ੍ਰਿਜ ਕਰੀਬ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 12 ਸਾਲਾਂ ਤੋਂ ਇਲਾਕਾ ਵਾਸੀਆਂ ਦੀ ਇਹ ਮੰਗ ਲਟਕੀ ਹੋਈ ਸੀ, ਜੋ ਅੱਜ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਲੇਵਲ ਕ੍ਰਾਸਿੰਗ ਰਾਹੀਂ ਹਰ ਰੋਜ਼ ਤਕਰੀਬਨ 190 ਰੇਲਗੱਡੀਆਂ ਗੁਜ਼ਰਦੀਆਂ ਹਨ ਅਤੇ ਲਗਭਗ 3000 ਵਾਹਨ ਇੱਕ ਪਾਸੇ ਤੋਂ ਦੂਜੇ ਪਾਸੇ ਆਉਂਦੇ-ਜਾਂਦੇ ਹਨ। ਰੇਲਵੇ ਫਾਟਕ ਬੰਦ ਹੋਣ ਕਾਰਨ ਅਕਸਰ ਲੰਬੇ ਜਾਮ ਲੱਗਦੇ ਸਨ, ਜਿਸ ਨਾਲ ਆਮ ਜਨਤਾ, ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਖਾਸੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਿੱਟੂ ਨੇ ਕਿਹਾ ਕਿ ਓਵਰ ਬ੍ਰਿਜ ਦੇ ਨਿਰਮਾਣ ਨਾਲ ਨਾ ਸਿਰਫ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਮਾਲਵਾ ਖੇਤਰ, ਪੰਜਾਬ ਦੀ ਰਾਜਧਾਨੀ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦਰਮਿਆਨ ਸੜਕ ਸੰਪਰਕ ਹੋਰ ਮਜ਼ਬੂਤ, ਸੌਖਾ ਅਤੇ ਸੁਰੱਖਿਅਤ ਬਣੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪ੍ਰੋਜੈਕਟ ਸੜਕ ਸੁਰੱਖਿਆ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਜਾਵੇਗਾ ਤਾਂ ਜੋ ਹਾਦਸਿਆਂ ਵਿੱਚ ਵੀ ਕਮੀ ਆ ਸਕੇ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨਾਲ ਵਿਨੋਦ ਭਾਟੀਆ ਡਵੀਜ਼ਨਲ ਰੇਲਵੇ ਮੈਨੇਜਰ ਅੰਬਾਲਾ, ਰਜੀਵ ਰੰਜਨ ਰਾਜੂ ਚੀਫ ਇੰਜੀਨੀਅਰ ਰੋਡ ਸੇਫਟੀ ਪ੍ਰੋਜੈਕਟ ਮੈਨੇਜਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਮਾਗਮ ਦੌਰਾਨ ਇਲਾਕਾ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਦਾ ਧੰਨਵਾਦ ਕਰਦਿਆਂ ਆਸ ਜਤਾਈ ਕਿ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਹੋ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰੇਗਾ। ਇਹ ਓਵਰ ਬ੍ਰਿਜ ਇਲਾਕੇ ਦੀ ਆਰਥਿਕ ਗਤੀਵਿਧੀਆਂ ਨੂੰ ਵੀ ਰਫ਼ਤਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।