- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਨੇ ਸੂਬੇ ਭਰ ਦੇ ਜ਼ਿਲ੍ਹਾ ਉਦਯੋਗ ਕੇਂਦਰਾਂ ਵਿੱਚ ਤਾਇਨਾਤ 9 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਮਗਰੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਨੇ ਸੂਬੇ ਭਰ ਦੇ ਜ਼ਿਲ੍ਹਾ ਉਦਯੋਗ ਕੇਂਦਰਾਂ ਵਿੱਚ ਤਾਇਨਾਤ 9 ਅਧਿਕਾਰੀਆਂ ਦੀਆਂ ਬਦਲੀਆਂ ਅਤੇ ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਮਗਰੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਨਵੇਂ ਹੁਕਮਾਂ ਮੁਤਾਬਕ ਅਰਸ਼ਜੀਤ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਨੂੰ ਹੁਣ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਅਤੇ ਮੁੱਖ ਦਫ਼ਤਰ ਵਿੱਚ ਉਪ ਡਾਇਰੈਕਟਰ (ਪਬਲੀਸਿਟੀ, ਪੀਸੀ ਤੇ ਡੀਪੀਪੀ ਸ਼ਾਖਾ) ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ। ਜਨਰਲ ਮੈਨੇਜਰ ਮਨਿੰਦਰ ਸਿੰਘ ਨੂੰ ਐੱਸਏਐੱਸ ਨਗਰ ਤੇ ਗੋਬਿੰਦਗੜ੍ਹ ਤੋਂ ਹਟਾ ਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ। ਜਨਰਲ ਮੈਨੇਜਰ ਮਾਨ ਮਹਿੰਦਰ ਸਿੰਘ ਨੂੰ ਐਸਬੀਐਸ ਨਗਰ ਤੇ ਰੂਪਨਗਰ ਤੋਂ ਜਨਰਲ ਮੈਨੇਜਰ ਜਿ਼ਲ੍ਹਾ ਉਦਯੋਗ ਕੇਂਦਰ ਸੰਗਰੂਰ ਤੇ ਮਲੇਰਕੋਟਲਾ ਤਾਇਨਾਤ ਕੀਤਾ ਗਿਆ।
ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਲੁਧਿਆਣਾ ਤੋਂ ਜਨਰਲ ਮੈਨੇਜਰ ਮੋਗਾ ਤੇ ਫਰੀਦਕੋਟ ਦਾ ਵਾਧੂ ਚਾਰਜ ਦੇ ਕੇ ਤਾਇਨਾਤ ਕੀਤਾ ਗਿਆ ਹੈ। ਜਨਰਲ ਮੈਨੇਜਰ ਦੀਪ ਸਿੰਘ ਗਿੱਲ ਨੂੰ ਫ਼ਿਰੋਜ਼ਪੁਰ ਤੋਂ ਤਬਦੀਲ ਕਰਕੇ ਜਨਰਲ ਮੈਨੇਜਰ ਪਟਿਆਲਾ ਤੇ ਵਾਧੂ ਚਾਰਜ ਬਰਨਾਲਾ ਵਜੋਂ ਤਾਇਨਾਤ ਕੀਤਾ ਗਿਆ ਹੈ।
ਮੁੱਖ ਦਫ਼ਤਰ ਦੇ ਉਪ ਡਾਇਰੈਕਟਰ ਰਮਨਦੀਪ ਸਿੰਘ ਨੂੰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਅਤੇ ਅੰਕੁਰ ਗੋਇਲ ਨੂੰ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਦਾ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਜਲੰਧਰ ਤੋਂ ਕਾਰਜਕਾਰੀ ਜਨਰਲ ਮੈਨੇਜਰ ਜਲੰਧਰ ਨਿਯੁਕਤ ਕੀਤਾ ਗਿਆ ਹੈ। ਫੰਕਸ਼ਨਲ ਮੈਨੇਜਰ ਅਮਰਜੀਤ ਸਿੰਘ ਰਾਏ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨਤਾਰਨ ਅਤੇ ਨੀਰਜ ਕੁਮਾਰ ਫੰਕਸ਼ਨਲ ਮੈਨੇਜਰ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ।