- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਰਤਨ ਸਿੰਘ ਜੱਗੀ ਫ਼ਾਊਡੇਸ਼ਨ ਦੇ ਸਹਿਯੋਗ ਨਾਲ ਪਦਮ ਭੂਸ਼ਣ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਪਦਮਸ੍ਰੀ ਡਾ.ਸਰਦਾਰਾ ਸਿੰਘ ਜੌਹਲ ਨੂੰ ਦੇਣ ਦਾ ਐਲਾਨ ਕੀਤਾ ਗਿਆ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਰਤਨ ਸਿੰਘ ਜੱਗੀ ਫ਼ਾਊਡੇਸ਼ਨ ਦੇ ਸਹਿਯੋਗ ਨਾਲ ਪਦਮ ਭੂਸ਼ਣ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਪਦਮਸ੍ਰੀ ਡਾ.ਸਰਦਾਰਾ ਸਿੰਘ ਜੌਹਲ ਨੂੰ ਦੇਣ ਦਾ ਐਲਾਨ ਕੀਤਾ ਗਿਆ।
ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਵੱਡੇ ਵਿਦਵਾਨ ਸਨ। ਉਨ੍ਹਾਂ ਦੀ ਧਰਮਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਰਾਹੀਂ ਲੇੇਖਕਾਂ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਦੇਣ ਲਈ ਪਦਮ ਭੂਸ਼ਣ ਡਾ. ਰਤਨ ਸਿੰਘ ਯਾਦਗਾਰੀ ਪੰਜਾਬ ਰਤਨ ਐਵਾਰਡ ਸਥਾਪਤ ਕਰਕੇ ਵੱਡਾ ਕਾਰਜ ਕੀਤਾ ਹੈ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਫ਼ਾਊਡੇਸ਼ਨ ਵੱਲੋਂ ਅਕਾਡਮੀ ਦੀ ਲਾਇਬ੍ਰੇਰੀ ਦੇ ਨਾਲ ਆਧੁਨਿਕ ਸਹੂਲਤਾਂ ਵਾਲਾ ਰੀਡਿੰਗ ਰੂਮ ਬਣਵਾਇਆ ਜਾ ਰਿਹਾ ਜਿਸ ਦਾ ਨਾਮ ਡਾ. ਰਤਨ ਸਿੰਘ ਜੱਗੀ ਬਲਾਕ ਰੱਖਿਆ ਜਾਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਡਾ. ਰਤਨ ਸਿੰਘ ਜੱਗੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਤਿਕਾਰਤ ਜੀਵਨ ਮੈਂਬਰ ਸਨ। ਉਨ੍ਹਾਂ ਦੇ ਨਾਮ ’ਤੇ ਅਕਾਡਮੀ ਵਲੋਂ ਐਵਾਰਡ ਸਥਾਪਤ ਕੀਤਾ ਗਿਆ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ।
21 ਤੋਂ 24 ਨਵੰਬਰ ਨੂੰ ਪੰਜਾਬੀ ਭਵਨ ਵਿਖੇ ਕਰਵਾਏ ਜਾ ਰਹੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦਾ ਇਕ ਪੂਰਾ ਦਿਨ ਡਾ. ਰਤਨ ਸਿੰਘ ਜੱਗੀ ਨੂੰ ਸਮਰਪਿਤ ਹੋਵੇਗਾ। 24 ਨਵੰਬਰ ਨੂੰ ਪਦਮਸ੍ਰੀ ਡਾ. ਜੌਹਲ ਨੂੰ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਭੇਟਾ ਕੀਤਾ ਜਾਵੇਗਾ। ਉਨ੍ਹਾਂ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਵੀ ਅਕਾਡਮੀ ਦੇ ਮੈਂਬਰ ਹਨ। ਪੁਰਸਕਾਰ ਕਮੇਟੀ ਦੀ ਮੀਟਿੰਗ ਵਿੱਚ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਰਤਨ ਜੱਗੀ ਦੇ ਸਪੁੱਤਰ ਮਾਲਵਿੰਦਰ ਸਿੰਘ, ਭਾਰਤੀ ਸਾਹਿਤ ਅਕਾਦੇਮੀ ਪੁਰਸਕਾਰ ਵਿਜੇਤਾ ਅਤੇ ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਪ੍ਰਬੰਧਕੀ ਬੋਰਡ ਮੈਂਬਰ, ਨਵਤੇਜ ਗੜ੍ਹਦੀਵਾਲਾ ਅਤੇ ਡਾ. ਸਿਮਰਜੀਤ ਕੌਰ ਗਿੱਲ ਹਾਜ਼ਰ ਸਨ।