- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚ ਤਾਇਨਾਤ ਦਫ਼ਤਰੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚ ਤਾਇਨਾਤ ਦਫ਼ਤਰੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗਰਨਾਮ ਸਿੰਘ ਵਿਰਕ, ਜਨਰਲ ਸਕੱਤਰ ਤਰਸੇਮ ਸਿੰਘ ਭੱਠਲ , ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਦਫ਼ਤਰੀ ਕਾਮਿਆਂ ਵੱਲੋਂ ਮੰਗਾਂ ਨੂੰ ਲੈ 3 ਨਵੰਬਰ ਨੂੰ ਸਮੂਹ ਜਿਲ੍ਹਿਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ,4 ਨਵੰਬਰ ਨੂੰ ਸਮੁੱਚੇ ਵਿਭਾਗਾਂ ਵੱਲੋਂ ਜਿਲਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ ਜਾਣਗੇ ਜਦਕਿ 5 ਅਤੇ 6 ਨਵੰਬਰ ਨੂੰ ਦੋ ਦਿਨ ਕਲਮਛੋੜ ਹੜਤਾਲ ਕਰਕੇ ਸਮੁੱਚਾ ਕੰਮਕਾਜ ਠੱਪ ਰੱਖਿਆ ਜਾਵੇਗਾ।