- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਸਮੂਹ ਬੱਸ ਡਿਪੂਆਂ ਦੇ ਮੁਲਾਜ਼ਮ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਲਾਗੂ ਨਾ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਸਮੂਹ ਬੱਸ ਡਿਪੂਆਂ ਦੇ ਮੁਲਾਜ਼ਮ ਆਗੂਆਂ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਨੂੰ ਲਾਗੂ ਨਾ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੰਸਥਾਪਕ ਕਮਲ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ 29 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ, ਪਰਸੋਨਲ ਵਿਭਾਗ, ਵਿੱਤ ਵਿਭਾਗ, ਗ੍ਰਹਿ ਵਿਭਾਗ ਅਤੇ ਵਿਭਾਗੀ ਮੈਨੇਜਮੈਂਟ ਦੇ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਵਿੱਚ ਵਿੱਤ ਮੰਤਰੀ ਵੱਲੋਂ ਜਥੇਬੰਦੀ ਨੂੰ ਠੋਸ ਭਰੋਸਾ ਦਿੰਦਿਆਂ ਕਿਹਾ ਗਿਆ ਸੀ ਕਿ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਨਬੱਸ ਦੇ ਸਰਵਿਸ ਰੂਲਜ਼ ਕੈਬਨਿਟ ਮੀਟਿੰਗ ਵਿੱਚ ਪਾਸ ਕਰਵਾਏ ਜਾਣਗੇ।
ਆਊਟਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਬਿੱਲ/ਐਕਟ ਅਨੁਸਾਰ ਕੰਟਰੈਕਟ 'ਤੇ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਜਗਜੀਤ ਸਿੰਘ ਲਿਬੜਾ, ਰੋਹੀ ਰਾਮ, ਜੋਧ ਸਿੰਘ ਨੇ ਬੋਲਦਿਆਂ ਕਿਹਾ ਕਿ ਰੋਸ ਵਜੋਂ ਜੱਥੇਬੰਦੀ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 5 ਨਵੰਬਰ ਨੂੰ ਦਿੜਬਾ ਵਿਖੇ ਭਰਵੀ ਗਿਣਤੀ ਨਾਲ ਸ਼ਮੂਲੀਅਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 8 ਨਵੰਬਰ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ ਅਤੇ 10 ਨਵੰਬਰ ਪੰਜਾਬ ਦੇ ਸਮੂਹ ਬੱਸ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 16 ਨਵੰਬਰ ਤੋਂ ਤਿੰਨ ਦਿਨਾ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਮੂਹ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।