- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀਆਰਟੀਸੀ ਕਾਮਿਆਂ ਨੇ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਹੈ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀਆਰਟੀਸੀ ਕਾਮਿਆਂ ਨੇ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਾਂ ਪੱਖੀ ਹੁੰਗਾਰਾ ਭਰਿਆ ਜਾ ਰਿਹਾ ਹੈ, ਜਿਸ ਕਰਕੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਸੀ,ਮੁਲਤਵੀ ਕਰ ਦਿੱਤਾ ਗਿਆ ਹੈ।
ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ/ ਟਰਾਂਸਪੋਰਟ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 10 ਨਵੰਬਰ ਅਤੇ 13 ਨਵੰਬਰ ਨੂੰ ਸਕੱਤਰ ਟਰਾਂਸਪੋਰਟ ਪੰਜਾਬ ਵੱਲੋਂ ਜਥੇਬੰਦੀ ਨਾਲ ਪੈਨਿਲ ਮੀਟਿੰਗਾਂ ਕਰਕੇ ਜਥੇਬੰਦੀ ਦੀਆ ਮੰਗਾਂ ਨੂੰ ਸੰਜੀਦਗੀ ਨਾਲ ਲਾਗੂ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਿਸ ਤਹਿਤ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ 'ਤੇ ਹਾਜ਼ਰ ਕਰਵਾਉਣ ਲਈ ਅਗਲੇ ਹਫਤੇ ਕਾਰਵਾਈ ਸ਼ੁਰੂ ਕਰਨ ਦੀ ਸਹਿਮਤੀ ਜਤਾਈ ਗਈ ਹੈ ਅਤੇ ਪ੍ਰਸ਼ਾਸਕੀ ਕਾਰਨਾਂ ਕਰਕੇ ਆਈਆਂ ਸਰਵਿਸ ਬ੍ਰੇਕ ਨੂੰ ਅਪੀਲ ਕਮੇਟੀ ਅਨੁਸਾਰ ਸੁਣਵਾਈ ਕਰਕੇ ਕੰਟਰੈਕਟ 'ਤੇ ਲੈਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਸਮੇਤ ਕਾਰਵਾਈ ਤੁਰੰਤ ਕਰਨ ਦੇ ਅਦੇਸ਼ ਦਿੱਤੇ ਗਏ ਹਨ ਅਤੇ ਸਰਵਿਸ ਰੂਲ ਲਾਗੂ ਕਰਨ ਸਮੇਤ ਆਦਿ ਮੰਗਾਂ ਸਬੰਧੀ ਲਿਖਤੀ ਪ੍ਰੋਸੀਡਿੰਗ ਪੱਤਰ ਜਾਰੀ ਕੀਤੇ ਗਏ ਹਨ।
ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਸਬੰਧੀ ਭਰੇ ਗਏ ਹਾਂ-ਪੱਖੀ ਕਦਮ ਨੂੰ ਮੱਦੇਨਜ਼ਰ ਰੱਖਦਿਆਂ ਜਥੇਬੰਦੀ ਵੱਲੋ 16 ਨਵੰਬਰ ਤੋਂ ਪਹਿਲਾਂ ਤਿੰਨ ਰੋਜ਼ਾ ਅਤੇ ਫਿਰ ਅਣਮਿੱਥੇ ਸਮੇਂ ਲਈ ਹੜਤਾਲ /ਧਰਨੇ ਸਬੰਧੀ ਜੋ ਫ਼ੈਸਲਾ ਕੀਤਾ ਗਿਆ ਸੀ, ਨੂੰ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ,ਜਾਣੀ ਕਿ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਲਈ ਕਾਮੇ ਹੜਤਾਲ ਨਹੀਂ ਕਰਨਗੇ ।