ਵੱਡੀ ਖ਼ਬਰ: ਸੂਬੇ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕੋਰਟ ਕੰਪਲੈਕਸਾਂ 'ਚ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ
ਸੁਰੱਖਿਆ ਨੂੰ ਪਹਿਲ ਦਿੰਦਿਆਂ ਪੁਲਿਸ ਨੇ ਵੀਰਵਾਰ ਨੂੰ ਕੋਰਟ ਕੰਪਲੈਕਸ ਖਾਲੀ ਕਰਵਾਉਣਾ ਸ਼ੁਰੂ ਕੀਤਾ। ਲੁਧਿਆਣਾ ਪੁਲਿਸ ਅਤੇ ਸੁਰੱਖਿਆ ਮੁਲਾਜ਼ਮ ਕੋਰਟ ਕੰਪਲੈਕਸ ਦੇ ਚੱਪੇ ਚੱਪੇ ਦੀ ਜਾਂਚ ਕਰ ਰਹੇ ਹਨ। ਲੁਧਿਆਣਾ ਕੋਰਟ ਕੰਪਲੈਕਸ ਨੂੰ ਜ਼ਿਆਦਾ ਸੁਰੱਖਿਤ ਰੱਖਣਾ ਇਸ ਲਈ ਵੀ ਜਰੂਰੀ ਹੈ ਕਿਉਂਕਿ ਇੱਥੇ ਪਹਿਲੋਂ ਵੀ ਬੰਬ ਵਿਸਫੋਟ ਵਰਗੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
Publish Date: Thu, 08 Jan 2026 02:49 PM (IST)
Updated Date: Thu, 08 Jan 2026 02:52 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ । ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਈਮੇਲ ਦੇ ਜਰੀਏ ਸੂਬੇ ਦੇ ਵੱਖ-ਵੱਖ ਸ਼ਹਿਰਾਂ ਦੀਆਂ ਪ੍ਰਮੁੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸੇ ਦੇ ਮੱਦੇ ਨਜ਼ਰ ਲੁਧਿਆਣਾ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਹੈ।